Home ਪੰਜਾਬ ਪੰਜਾਬ ਸਰਕਾਰ ਨੇ ਇਕ ਅਹਿਮ ਫ਼ੈਸਲਾ ਲੈਂਦੇ ਹੋਏ ਫਿਰੋਜ਼ਪੁਰ ਤੋਂ ਡੇਰਾ ਬਿਆਸ...

ਪੰਜਾਬ ਸਰਕਾਰ ਨੇ ਇਕ ਅਹਿਮ ਫ਼ੈਸਲਾ ਲੈਂਦੇ ਹੋਏ ਫਿਰੋਜ਼ਪੁਰ ਤੋਂ ਡੇਰਾ ਬਿਆਸ ਲਈ ਨਵੀਂ ਬੱਸ ਸੇਵਾ ਕੀਤੀ ਸ਼ੁਰੂ

0

ਫਿਰੋਜ਼ਪੁਰ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖੁਸ਼ਖਬਰੀ ਹੈ। ਦਰਅਸਲ, ਪੰਜਾਬ ਸਰਕਾਰ ਨੇ ਇਕ ਅਹਿਮ ਫ਼ੈੈਸਲਾ ਲੈਂਦੇ ਹੋਏ ਫਿਰੋਜ਼ਪੁਰ ਤੋਂ ਡੇਰਾ ਬਿਆਸ ਲਈ ਨਵੀਂ ਬੱਸ ਸੇਵਾ ਸ਼ੁਰੂ ਕੀਤੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫਿਰੋਜ਼ਪੁਰ ਸ਼ਹਿਰ ਦੇ ਸਥਾਨਕ ਬੱਸ ਸਟੈਂਡ ਤੋਂ ਪੰਜਾਬ ਰੋਡਵੇਜ਼ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜਿਸ ਨਾਲ ਫਿਰੋਜ਼ਪੁਰ ਤੋਂ ਡੇਰਾ ਬਿਆਸ ਲਈ ਨਵੀਂ ਬੱਸ ਸੇਵਾ ਸ਼ੁਰੂ ਕੀਤੀ ਗਈ। ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਲੋਕ ਡੇਰਾ ਬਿਆਸ ਜਾਂਦੇ ਹਨ ਅਤੇ ਇਲਾਕੇ ਦੇ ਲੋਕਾਂ ਦੀ ਮੰਗ ਸੀ ਕਿ ਇਸ ਰੂਟ ‘ਤੇ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਬੱਸ ਫਿਰੋਜ਼ਪੁਰ ਤੋਂ ਜ਼ੀਰਾ, ਤਰਨ ਤਾਰਨ, ਜੰਡਿਆਲਾ ਗੁਰੂ ਹੁੰਦੇ ਹੋਏ ਡੇਰਾ ਬਿਆਸ ਜਾਵੇਗੀ ਅਤੇ ਫਿਰੋਜ਼ਪੁਰ ਤੋਂ ਪੱਟੀ ਰੂਟ ਲਈ ਵੀ ਜਲਦੀ ਹੀ ਪਰਮਿਟ ਜਾਰੀ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਫਾਜ਼ਿਲਕਾ ਜ਼ਿਲ੍ਹੇ ਤੋਂ ਡੇਰਾ ਬਿਆਸ ਪਹੁੰਚਣ ਲਈ ਬੱਸ ਵੀ ਭੇਜੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਨੇ ਬੱਸ ਵਿੱਚ ਬੈਠੇ ਯਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਇਸ ਰੂਟ ‘ਤੇ ਬੱਸ ਚਲਾਉਣ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਨੇ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਤਹਿਤ ਪਿਛਲੇ 10 ਦਿਨਾਂ ਵਿੱਚ ਵੱਡੀ ਮਾਤਰਾ ਵਿੱਚ ਨਸ਼ਾ ਬਰਾਮਦ ਕੀਤਾ ਗਿਆ ਹੈ ਅਤੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕਿਸੇ ਨਸ਼ਾ ਤਸਕਰ ਬਾਰੇ ਪਤਾ ਲੱਗਦਾ ਹੈ ਤਾਂ ਉਹ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਾਡੇ ਨੌਜ਼ਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਇਸ ਮੌਕੇ ਬੋਲਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਦੇ ਲੋਕਾਂ ਲਈ ਇਹ ਉਪਰਾਲਾ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਇਹ ਬੱਸ ਫਿਰੋਜ਼ਪੁਰ ਬੱਸ ਸਟੈਂਡ ਤੋਂ ਰੋਜ਼ਾਨਾ ਸਵੇਰੇ 4.30 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 1 ਵਜੇ ਬਿਆਸ ਤੋਂ ਵਾਪਸ ਆਵੇਗੀ।

Exit mobile version