ਪੰਜਾਬ : ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਆਇਆ ਹੈ। ਦਰਅਸਲ, ਇੱਥੋਂ ਦੇ ਲੋਕਾਂ ਨੇ ਸਰਦੀਆਂ ਦੇ ਕੱਪੜਿਆਂ ਦੀ ਬਜਾਏ ਗਰਮੀਆਂ ਦੇ ਕੱਪੜੇ ਪਹਿਨਣੇ ਸ਼ੁਰੂ ਕਰ ਦਿੱਤੇ ਹਨ। ਦੁਪਹਿਰ ਦੇ ਨਾਲ-ਨਾਲ ਹੁਣ ਸਵੇਰੇ-ਸ਼ਾਮ ਗਰਮੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਨਵੀਂ ਚੇਤਾਵਨੀ ਜਾਰੀ ਕੀਤੀ ਗਈ ਹੈ।
ਵਿਭਾਗ ਮੁਤਾਬਕ 16 ਮਾਰਚ ਤੱਕ ਸੂਬੇ ਦੇ ਕਈ ਇਲਾਕਿਆਂ ‘ਚ ਤੂਫਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿ ਲ੍ਹਿਆਂ ਵਿੱਚ ਤੂਫਾਨ, ਹਵਾਵਾਂ ਅਤੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅੱਜ ਦੋਆਬਾ ਅਤੇ ਮਾਝੇ ਦੇ ਹੋਰ ਜ਼ਿ ਲ੍ਹਿਆਂ ਵਿੱਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਮਾਲਵਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।