Homeਦੇਸ਼ਧਾਰ ਜ਼ਿਲ੍ਹੇ 'ਚ ਗੈਸ ਟੈਂਕਰ ਤੇ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ...

ਧਾਰ ਜ਼ਿਲ੍ਹੇ ‘ਚ ਗੈਸ ਟੈਂਕਰ ਤੇ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ , 7 ਦੀ ਮੌਤ ਤੇ 3 ਹੋਰ ਜ਼ਖਮੀ

ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ‘ਚ ਇਕ ਗੈਸ ਟੈਂਕਰ ਅਤੇ ਦੋ ਕਾਰਾਂ ਵਿਚਾਲੇ ਹੋਈ ਟੱਕਰ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਅੱਜ ਯਾਨੀ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਧਾਰ ਦੇ ਪੁਲਿਸ ਸੁਪਰਡੈਂਟ ਮਨੋਜ ਕੁਮਾਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਕਰੀਬ 11 ਵਜੇ ਉਸ ਸਮੇਂ ਵਾਪਰਿਆ ਜਦੋਂ ਬਦਨਾਵਰ-ਉਜੈਨ ਹਾਈਵੇਅ ‘ਤੇ ਬਾਮਨਸੂਤਾ ਪਿੰਡ ਨੇੜੇ ਇੱਕ ਗੈਸ ਟੈਂਕਰ ਗਲਤ ਦਿਸ਼ਾ ਤੋਂ ਆ ਰਿਹਾ ਸੀ। ਟੈਂਕਰ ਨੇ ਉਲਟ ਦਿਸ਼ਾ ਤੋਂ ਆ ਰਹੀਆਂ ਦੋ ਕਾਰਾਂ ਨੂੰ ਟੱਕਰ ਮਾਰ ਦਿੱਤੀ।

ਉਨ੍ਹਾਂ ਦੱਸਿਆ ਕਿ ਚਾਰ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰਾਂ ਨੇ ਬਾਅਦ ‘ਚ ਹਸਪਤਾਲ ‘ਚ ਦਮ ਤੋੜ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਸੀਨੀਅਰ ਅਧਿਕਾਰੀ ਬਚਾਅ ਕਾਰਜ ਸ਼ੁਰੂ ਕਰਨ ਲਈ ਮੌਕੇ ‘ਤੇ ਪਹੁੰਚੇ। ਐਸ.ਪੀ ਨੇ ਦੱਸਿਆ ਕਿ ਸਥਾਨਕ ਵਸਨੀਕਾਂ ਨੇ ਮੁਹਿੰਮ ਵਿੱਚ ਮਦਦ ਕੀਤੀ ਅਤੇ ਵਾਹਨਾਂ ਵਿੱਚ ਫਸੇ ਲੋਕਾਂ ਨੂੰ ਕਰੇਨਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਗੁਆਂਢੀ ਰਤਲਾਮ ਜ਼ਿਲ੍ਹੇ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਐਸ.ਪੀ ਨੇ ਦੱਸਿਆ ਕਿ ਇਹ ਲੋਕ ਰਤਲਾਮ, ਮੰਦਸੌਰ (ਮੱਧ ਪ੍ਰਦੇਸ਼) ਅਤੇ ਜੋਧਪੁਰ (ਰਾਜਸਥਾਨ) ਜ਼ਿ ਲ੍ਹਿਆਂ ਦੇ ਰਹਿਣ ਵਾਲੇ ਹਨ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments