ਪੰਜਾਬ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਪਹਿਲਾਂ ਹੀ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਲਗਭਗ 2 ਲੱਖ 71 ਹਜ਼ਾਰ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।
ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦਿਵਿਆਂਗਜਨਾਂ ਦੀ ਭਲਾਈ ਲਈ ਚਾਲੂ ਵਿੱਤੀ ਸਾਲ ਵਿੱਚ 461.50 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਲਾਪਰਵਾਹੀ ਵਰਤੀ ਗਈ ਤਾਂ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ।