Home ਪੰਜਾਬ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਪੰਜਾਬ ਸਰਕਾਰ ਦਾ ਬਜਟ

26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਪੰਜਾਬ ਸਰਕਾਰ ਦਾ ਬਜਟ

0

ਪੰਜਾਬ : ਪੰਜਾਬ ਸਰਕਾਰ ਦਾ ਬਜਟ ਇਜਲਾਸ 21 ਮਾਰਚ ਤੋਂ ਸ਼ੁਰੂ ਹੋ ਕੇ 28 ਮਾਰਚ ਤੱਕ ਚੱਲੇਗਾ ਜਦਕਿ ਪੰਜਾਬ ਸਰਕਾਰ ਦਾ ਬਜਟ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਬਜਟ ‘ਤੇ 27 ਅਤੇ 28 ਮਾਰਚ ਨੂੰ ਬਹਿਸ ਹੋਵੇਗੀ। ਇਹ ਫ਼ੈੈਸਲਾ ਪੰਜਾਬ ਸਰਕਾਰ ਦੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਇਸ ਤੋਂ ਇਲਾਵਾ ਬੈਠਕ ‘ਚ ਕਈ ਹੋਰ ਅਹਿਮ ਫ਼ੈੈਸਲੇ ਲਏ ਗਏ। ਜਿਸ ਵਿੱਚ ਸਰਕਾਰ ਨੇ ਸਰਕਾਰੀ ਕਾਲਜਾਂ ਦੇ ਵਿ ਦਿਆਰਥੀਆਂ ਨੂੰ ਅੰਗਰੇਜ਼ੀ ਸਿਖਾਉਣ ਲਈ “ਇੰਗਲਿਸ਼ ਫਾਰ ਵਰਕ” ਕੋਰਸ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿ ਦਿਆਰਥੀਆਂ ਨੂੰ ਤਕਨੀਕੀ ਸਿਖਲਾਈ ਦੇਣ ਲਈ ਸੂਬੇ ਭਰ ਵਿੱਚ 40 ਹੁਨਰ ਸਿੱਖਿਆ ਸਕੂਲ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਅਤੇ ਸਾਲ 2022-2024 ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲਾਨਾ ਪ੍ਰਬੰਧਨ ਰਿਪੋਰਟਾਂ ਨੂੰ ਪ੍ਰਵਾਨਗੀ ਦਿੱਤੀ ਗਈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ।

ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜੇਕਰ ਲੋੜ ਪਈ ਤਾਂ ਬਜਟ ਇਜਲਾਸ ਦੀਆਂ ਤਰੀਕਾਂ ਵਧਾਈਆਂ ਜਾ ਸਕਦੀਆਂ ਹਨ। ਇਸ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਮੀਟਿੰਗ ਵਿੱਚ ਇਹ ਫ਼ੈੈਸਲਾ ਲਿਆ ਗਿਆ ਹੈ ਕਿ 40 ਨਵੇਂ ਹੁਨਰ ਸਕੂਲ ਸਥਾਪਤ ਕੀਤੇ ਜਾਣਗੇ ਤਾਂ ਜੋ ਨੌਜ਼ਵਾਨਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਤੋਂ ਇਲਾਵਾ ਬੱਚਿਆਂ ਨੂੰ ਅੰਗਰੇਜ਼ੀ ਸਿਖਾਉਣ ਲਈ ਬ੍ਰਿਿਟਸ਼ ਕੌਂਸਲ ਨਾਲ ਦੋ ਸਾਲ ਦੇ ਸਮਝੌਤੇ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਬਜਟ ਸੈਸ਼ਨ 21 ਮਾਰਚ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਉਨ੍ਹਾਂ ਦੇ ਭਾਸ਼ਣ ‘ਤੇ ਚਰਚਾ ਹੋਵੇਗੀ। ਇਸ ਵਿਚਾਲੇ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਹੋਣਗੀਆਂ। ਇਸ ਤੋਂ ਬਾਅਦ 24 ਅਤੇ 25 ਮਾਰਚ ਨੂੰ ਵੱਖ-ਵੱਖ ਮੁੱਦਿਆਂ ‘ਤੇ ਮੀਟਿੰਗ ਹੋਵੇਗੀ। ਮੀਟਿੰਗ ਦੌਰਾਨ ਨਸ਼ਾਖੋਰੀ, ਖੇਤੀਬਾੜੀ ਅਤੇ ਉਦਯੋਗਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣ ਦੀ ਸੰਭਾਵਨਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਮਾਰਚ ਨੂੰ ਬਜਟ ਪੇਸ਼ ਕਰਨਗੇ।

Exit mobile version