Home ਪੰਜਾਬ ਪੰਜਾਬ ਪੁਲਿਸ ਨੇ ਸ਼ਿਵ ਸੈਨਾ ਨੇਤਾ ਦੇ ਹਥਿਆਰੀਆਂ ਦਾ ਕੀਤਾ ਐਂਨਕਾਊਟਰ

ਪੰਜਾਬ ਪੁਲਿਸ ਨੇ ਸ਼ਿਵ ਸੈਨਾ ਨੇਤਾ ਦੇ ਹਥਿਆਰੀਆਂ ਦਾ ਕੀਤਾ ਐਂਨਕਾਊਟਰ

0

ਮੋਗਾ : ਸ਼ਿਵ ਸੈਨਾ ਆਗੂ ਮੰਗਤ ਰਾਏ ਮੰਗਾ ਦੀ ਮੋਗਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੰਜਾਬ ਪੁਲਿਸ ਨੇ 24 ਘੰਟਿਆਂ ਦੇ ਅੰਦਰ ਮੰਗਤ ਰਾਏ ਦੇ ਕਾਤਲਾਂ ਦਾ ਸਾਹਮਣਾ ਕੀਤਾ ਹੈ। ਇਸ ਦੌਰਾਨ 3 ਦੋਸ਼ੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਮੋਗਾ ਪੁਲਿਸ ਅਤੇ ਮਲੋਟ ਪੁਲਿਸ ਨੇ ਬੀਤੀ ਰਾਤ ਸ਼ਿਵ ਸੈਨਾ ਆਗੂ ਮੰਗਤ ਰਾਏ ਮੰਗਾ ਦਾ ਕਤਲ ਕਰਨ ਵਾਲੇ ਤਿੰਨ ਨੌਜ਼ਵਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਸਾਂਝੇ ਆਪਰੇਸ਼ਨ ਦੌਰਾਨ ਉਨ੍ਹਾਂ ਨੂੰ ਘੇਰ ਲਿਆ ਸੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਕੁੱਲ 5 ਰਾਊਂਡ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਦੋ ਮੁਲਜ਼ਮਾਂ ਦੀ ਲੱਤ ‘ਚ ਗੋਲੀ ਲੱਗੀ, ਜਦਕਿ ਤੀਜਾ ਦੋਸ਼ੀ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਜ਼ਖਮੀ ਹੋ ਗਿਆ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਕਰਵਾਇਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਰੁਣ ਉਰਫ ਦੀਪੂ ਪੁੱਤਰ ਗੁਰਪ੍ਰੀਤ ਸਿੰਘ, ਅਰੁਣ ਉਰਫ ਸਿੰਘਾ ਪੁੱਤਰ ਬੱਬੂ ਸਿੰਘ ਅਤੇ ਰਾਜਵੀਰ ਪੁੱਤਰ ਅਸ਼ੋਕ ਕੁਮਾਰ ਵਜੋਂ ਹੋਈ ਹੈ। ਤਿੰਨੋਂ ਮੋਗਾ ਦੇ ਰਹਿਣ ਵਾਲੇ ਹਨ। ਸ਼ਿਵ ਸੈਨਾ ਨੇਤਾ ਦੀ ਹੱਤਿਆ ਤੋਂ ਪਹਿਲਾਂ ਉਸ ਨੇ ਇਕ ਸੈਲੂਨ ਮਾਲਕ ਨੂੰ ਵੀ ਗੋਲੀ ਮਾਰ ਦਿੱਤੀ ਸੀ। ਇਸ ਦੇ ਨਾਲ ਹੀ ਮੰਗਤ ਰਾਏ ‘ਤੇ ਫਾਇਰਿੰਗ ਕਰਦੇ ਹੋਏ 11-12 ਸਾਲ ਦੇ ਮਾਸੂਮ ਬੱਚੇ ਨੂੰ ਵੀ ਗੋਲੀ ਮਾਰ ਦਿੱਤੀ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

Exit mobile version