ਚੰਡੀਗੜ੍ਹ : ਹਰਿਆਣਾ ਰਾਜ ਵਿੱਚ ਲੰਬੇ ਸਮੇਂ ਤੋਂ ਨਵੇਂ ਜ਼ਿਲ੍ਹੇ ਬਣਾਉਣ ਦੀ ਲੋਕ ਮੰਗ ਕਰ ਰਹੇ ਹਨ। ਸੂਬੇ ਦੇ ਲੋਕਾਂ ਦੀ ਮੰਗ ਦੇ ਮੱਦੇਨਜ਼ਰ ਸਰਕਾਰ ਵੱਲੋਂ ਨਵੇਂ ਜ਼ਿਲ੍ਹੇ ਬਣਾਉਣ ਦੀ ਕਵਾਇਦ ਤੇਜ਼ ਕਰ ਦਿੱਤੀ ਗਈ ਹੈ।
ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ। ਰਾਜ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਲਈ 27 ਜ਼ਿਲ੍ਹਿਆਂ ਦੇ ਵਰਕਰਾਂ ਤੋਂ ਅਰਜ਼ੀਆਂ ਮੰਗੀਆਂ ਹਨ । ਇਸ ਵੇਲੇ ਸੂਬੇ ਵਿੱਚ ਸਿਰਫ 22 ਜ਼ਿਲ੍ਹੇ ਹਨ। ਪਰ ਭਾਰਤੀ ਜਨਤਾ ਪਾਰਟੀ ਨੇ ਡੱਬਵਾਲੀ, ਹਾਂਸੀ, ਗੋਹਾਨਾ, ਗ੍ਰੇਟਰ ਗੁਰੂਗ੍ਰਾਮ ਅਤੇ ਬੱਲਭਗੜ੍ਹ ਤੋਂ ਵੀ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਆਪਣੇ ਵਰਕਰਾਂ ਤੋਂ ਅਰਜ਼ੀਆਂ ਮੰਗੀਆਂ ਹਨ। ਅਜਿਹੇ ‘ਚ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਰਕਾਰ ਜਲਦੀ ਹੀ ਸੂਬੇ ‘ਚ ਗ੍ਰੇਟਰ ਗੁਰੂਗ੍ਰਾਮ, ਬੱਲਭਗੜ੍ਹ, ਹਾਂਸੀ, ਗੋਹਾਨਾ ਅਤੇ ਡੱਬਵਾਲੀ ਨੂੰ ਨਵੇਂ ਜ਼ਿਲ੍ਹੇ ਐਲਾਨ ਸਕਦੀ ਹੈ।
ਦੂਜੇ ਪਾਸੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਨਗੇ। ਅਜਿਹੇ ‘ਚ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਅੱਜ ਵਿਧਾਨ ਸਭਾ ‘ਚ ਬਜਟ ਦੌਰਾਨ ਸੂਬੇ ‘ਚ ਪੰਜ ਨਵੇਂ ਜ਼ਿਲ੍ਹਿਆਂ ਦਾ ਐਲਾਨ ਵੀ ਕਰ ਸਕਦੇ ਹਨ।