ਪਟਨਾ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਅਧਿਆਪਕ ਨੰਦ ਕਿਸ਼ੋਰ ਪ੍ਰਸਾਦ ਸਿੰਘ ਦਾ ਸ਼ਨੀਵਾਰ ਨੂੰ 84 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸ੍ਰੀ ਗਣੇਸ਼ ਹਾਈ ਸਕੂਲ, ਬਖਤਿਆਰਪੁਰ ਵਿਖੇ ਸਾਇੰਸ ਵਿਸ਼ੇ ਦੇ ਅਧਿਆਪਕ ਸਨ। ਉਹ ਇੱਕ ਅਨੁਸ਼ਾਸਿਤ ਅਤੇ ਸਹਿਜ ਵਿਅਕਤੀ ਸਨ, ਜੋ ਹਮੇਸ਼ਾ ਵਿਦਿਆਰਥੀਆਂ ਨੂੰ ਸਿੱਖਿਆ ਲਈ ਪ੍ਰੇਰਿਤ ਕਰਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਨੰਦ ਕਿਸ਼ੋਰ ਪ੍ਰਸਾਦ ਸਿੰਘ ਪਿਛਲੇ ਦੋ ਸਾਲਾਂ ਤੋਂ ਬਿਮਾਰ ਸਨ ਅਤੇ ਕੁਝ ਦਿਨ ਪਹਿਲਾਂ ਉਹ ਸਮਸਤੀਪੁਰ ਦੇ ਕਮਲਾ ਪਿੰਡ ਉਨ੍ਹਾਂ ਨੂੰ ਮਿਲਣ ਗਏ ਸਨ। ਉਨ੍ਹਾਂ ਦੀ ਮੌਤ ਨੂੰ ਵਿਦਿਅਕ ਅਤੇ ਸਮਾਜਿਕ ਖੇਤਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਮੁੱਖ ਮੰਤਰੀ ਨੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਦੁਖੀ ਪਰਿਵਾਰ ਲਈ ਸਬਰ ਦੀ ਅਰਦਾਸ ਕੀਤੀ।