ਚੀਨ : ਅੱਜ ਸਵੇਰੇ ਇਕ ਵਾਰ ਫਿਰ ਧਰਤੀ ਕੰਬ ਉੱਠੀ , ਜਦੋ ਭਾਰਤ ਦੇ ਗੁਆਂਢੀ ਦੇਸ਼ ਚੀਨ ਅਤੇ ਅਫਰੀਕੀ ਦੇਸ਼ ਇਥੋਪੀਆ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੀਨ ‘ਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਦੋਂ ਕਿ ਇਥੋਪੀਆ ‘ਚ ਦੇਰ ਰਾਤ ਤੋਂ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ ਨੂੰ ਵੱਖਰੇ ਤਰੀਕੇ ਨਾਲ ਮਾਪਿਆ ਗਿਆ ਹੈ, ਹਾਲਾਂਕਿ ਅਜੇ ਤੱਕ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਚੀਨ ‘ਚ 4.1 ਤੀਬਰਤਾ ਦਾ ਭੂਚਾਲ
ਚੀਨ ‘ਚ ਅੱਜ ਸਵੇਰੇ ਰਿਕਟਰ ਪੈਮਾਨੇ ‘ਤੇ 4.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਕਿੰਗਹਾਈ ਸ਼ਹਿਰ ਦੇ ਨੇੜੇ ਧਰਤੀ ਤੋਂ 10 ਕਿਲੋਮੀਟਰ ਹੇਠਾਂ ਪਾਇਆ ਗਿਆ ਸੀ। ਭੂਚਾਲ ਦੇ ਹਲਕੇ ਝਟਕਿਆਂ ਦੇ ਬਾਵਜੂਦ ਸਥਾਨਕ ਲੋਕਾਂ ‘ਚ ਡਰ ਦਾ ਮਾਹੌਲ ਦੇਖਣ ਨੂੰ ਮਿ ਲਿਆ।
ਇਥੋਪੀਆ ‘ਚ ਦੇਰ ਰਾਤ ਤੋਂ ਲਗਾਤਾਰ ਭੂਚਾਲ ਦੇ ਝਟਕੇ
ਇਥੋਪੀਆ ‘ਚ ਪਹਿਲਾ ਭੂਚਾਲ ਤੜਕੇ 12.23 ਵਜੇ ਦਰਜ ਕੀਤਾ ਗਿਆ, ਜਿਸ ਦੀ ਤੀਬਰਤਾ 5.5 ਮਾਪੀ ਗਈ। ਇਸ ਤੋਂ ਬਾਅਦ 4.3 ਅਤੇ 5.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਲਗਾਤਾਰ ਆਏ ਝਟਕਿਆਂ ਕਾਰਨ ਸਥਾਨਕ ਲੋਕ ਘਬਰਾ ਗਏ ਹਨ ਅਤੇ ਕੁਝ ਇਲਾਕਿਆਂ ‘ਚ ਦਹਿਸ਼ਤ ਦਾ ਮਾਹੌਲ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਦੋਵਾਂ ਦੇਸ਼ਾਂ ‘ਚ ਭੂਚਾਲ ਦੀ ਪੁਸ਼ਟੀ ਕੀਤੀ ਹੈ। ਅਜੇ ਤੱਕ ਕਿਸੇ ਵੱਡੇ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਮਾਹਰ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।