Home ਪੰਜਾਬ ਅੰਮ੍ਰਿਤਸਰ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

0

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਧਰਮਿੰਦਰ ਸਿੰਘ ਉਰਫ ਸੋਨੂੰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਕੁੱਲ 8.084 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਡੀ.ਜੀ.ਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਰਹੱਦ ਪਾਰੋਂ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨ ਰਾਹੀਂ ਸਾਮਾਨ ਸੁੱਟਣ ਲਈ ਅਜਨਾਲਾ ਸੈਕਟਰ ਦੀ ਵਰਤੋਂ ਕਰ ਰਿਹਾ ਸੀ। ਪੁਲਿਸ ਨੇ ਉਸ ਕੋਲੋਂ 8.084 ਕਿਲੋ ਹੈਰੋਇਨ, ਇੱਕ ਪਿਸਤੌਲ, 30 ਬੋਰ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਡੀ.ਜੀ.ਪੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਮਜੀਠਾ ਥਾਣੇ ਵਿੱਚ ਐਨ.ਡੀ.ਪੀ.ਐਸ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਸਕਰ ਦੇ ਸੰਪਰਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਉਸ ਦੀਆਂ ਜਾਇਦਾਦਾਂ ਸਮੇਤ ਸਮੁੱਚੇ ਨਸ਼ੀਲੇ ਪਦਾਰਥਾਂ ਅਤੇ ਵਿੱਤੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕਰੇਗੀ। ਪੁਲਿਸ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

Exit mobile version