ਲਖਨਊ : ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਇਕ ਵਾਰ ਫਿਰ ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਦਾ ਵੱਡਾ ਕਦਮ ਚੁੱਕਿਆ ਹੈ। ਇਸ ਵਾਰ ਕੁੱਲ 32 ਆਈ.ਪੀ.ਐਸ. ਅਧਿਕਾਰੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ‘ਤੇ ਤਾਇਨਾਤ ਕੀਤਾ ਗਿਆ ਹੈ। ਇਸ ਫੇਰਬਦਲ ਵਿੱਚ ਕਈ ਮਹੱਤਵਪੂਰਨ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।