ਚੰਡੀਗੜ੍ਹ : ਹਰਿਆਣਾ-ਪੰਜਾਬ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਭਲਕੇ ਕੇਂਦਰ ਸਰਕਾਰ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਇਹ ਮੀਟਿੰਗ ਭਲਕੇ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਬੁਲਾਈ ਗਈ ਹੈ। ਜਗਜੀਤ ਸਿੰਘ ਡੱਲੇਵਾਲ ਨੇ ਇੱਕ ਵੀਡੀਓ ਜਾਰੀ ਕਰਕੇ ਮੀਟਿੰਗ ਬਾਰੇ ਸੰਦੇਸ਼ ਭੇਜਿਆ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਰਹੇ ਹਨ।
ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਅਧਿਕਾਰਤ ਪੱਤਰ ਭੇਜਿਆ ਗਿਆ ਹੈ। ਪਿਛਲੀਆਂ ਕਈ ਬੈਠਕਾਂ ਸ਼ਾਮ ਨੂੰ ਹੋਈਆਂ ਸਨ ਪਰ ਇਸ ਵਾਰ ਇਹ ਸਵੇਰੇ 11 ਵਜੇ ਹੋਣਗੀਆਂ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਸੰਘਰਸ਼ ਜਾਰੀ ਰੱਖਣਗੇ ਜਦੋਂ ਤੱਕ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾਂਦੀ।