Home ਪੰਜਾਬ ਹਰਜਿੰਦਰ ਧਾਮੀ ਨੇ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਵਾਪਸ...

ਹਰਜਿੰਦਰ ਧਾਮੀ ਨੇ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਕੀਤਾ ਐਲਾਨ

0

ਅੰਮ੍ਰਿਤਸਰ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਹਰਜਿੰਦਰ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕੀਤਾ ਹੈ। ਧਾਮੀ ਨੇ ਇਹ ਫ਼ੈਸਲਾ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਨਾਲ ਮੀਟਿੰਗ ਤੋਂ ਬਾਅਦ ਲਿਆ।

ਜਾਣਕਾਰੀ ਮੁਤਾਬਕ ਅੱਜ ਸੁਖਬੀਰ ਬਾਦਲ ਐਡਵੋਕੇਟ ਧਾਮੀ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਉਹ ਉਨ੍ਹਾਂ ਨੂੰ ਮਨਾਉਣ ‘ਚ ਵੀ ਕਾਮਯਾਬ ਰਹੇ। ਧਾਮੀ ਨੇ ਇਹ ਵੀ ਕਿਹਾ ਹੈ ਕਿ ਉਹ ਇੱਕ ਜਾਂ ਦੋ ਦਿਨਾਂ ਵਿੱਚ ਅਹੁਦਾ ਸੰਭਾਲ ਲੈਣਗੇ। ਤਕਰੀਬਨ ਇੱਕ ਘੰਟੇ ਤੱਕ ਚੱਲੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਵਾਰ-ਵਾਰ ਮੈਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕਰ ਰਹੇ ਸਨ। ਅੱਜ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਜਨਮੇਜਾ ਸਿੰਘ ਸੇਖੋਂ ਅਤੇ ਹੋਰ ਅਕਾਲੀ ਦਲ ਦੇ ਆਗੂ ਮੇਰੇ ਘਰ ਪਹੁੰਚੇ ਅਤੇ ਮੈਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ। ਧਾਮੀ ਨੇ ਕਿਹਾ ਕਿ ਉਹ ਇੱਕ ਜਾਂ ਦੋ ਦਿਨਾਂ ਵਿੱਚ ਕੰਮ ‘ਤੇ ਵਾਪਸ ਆ ਜਾਵੇਗਾ।

Exit mobile version