Home ਪੰਜਾਬ ਬਜਟ ਇਜਲਾਸ ਤੋਂ ਪਹਿਲਾਂ ਅੱਜ ਚੰਡੀਗੜ੍ਹ ‘ਚ ਪੰਜਾਬ ਮੰਤਰੀ ਮੰਡਲ ਦੀ ਬੁਲਾਈ...

ਬਜਟ ਇਜਲਾਸ ਤੋਂ ਪਹਿਲਾਂ ਅੱਜ ਚੰਡੀਗੜ੍ਹ ‘ਚ ਪੰਜਾਬ ਮੰਤਰੀ ਮੰਡਲ ਦੀ ਬੁਲਾਈ ਜਾਵੇਗੀ ਅਹਿਮ ਮੀਟਿੰਗ

0

ਚੰਡੀਗੜ੍ਹ : ਸੰਸਦ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਹੈ।

ਮੁੱਖ ਮੰਤਰੀ ਮਾਨ ਨੇ ਅੱਜ ਵੀਰਵਾਰ, 20 ਮਾਰਚ ਨੂੰ ਸ਼ਾਮ 7.30 ਵਜੇ ਮੀਟਿੰਗ ਬੁਲਾਈ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਇਸ ਬੈਠਕ ‘ਚ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ।

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਨੂੰ ਸ਼ੁਰੂ ਹੋ ਕੇ 28 ਮਾਰਚ ਨੂੰ ਸਮਾਪਤ ਹੋਵੇਗਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 26 ਮਾਰਚ ਨੂੰ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰਨਗੇ।

Exit mobile version