Homeਪੰਜਾਬਨਾਜਾਇਜ਼ ਕਲੋਨੀਆਂ ਵਿਰੁੱਧ ਲਗਾਤਾਰ ਕਾਰਵਾਈ ਜਾਰੀ , ਕਈ ਕਲੋਨੀਆਂ ਨੂੰ ਢਾਹਿਆ

ਨਾਜਾਇਜ਼ ਕਲੋਨੀਆਂ ਵਿਰੁੱਧ ਲਗਾਤਾਰ ਕਾਰਵਾਈ ਜਾਰੀ , ਕਈ ਕਲੋਨੀਆਂ ਨੂੰ ਢਾਹਿਆ

ਦੀਨਾਨਗਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਨਾਜਾਇਜ਼ ਕਲੋਨੀਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਮੌਕੇ ਨਗਰ ਕੌਂਸਲ ਦੀਨਾਨਗਰ ਦੇ ਕਾਰਜਕਾਰੀ ਅਧਿਕਾਰੀ ਅਰੁਣ ਕੁਮਾਰ, ਐਸ.ਡੀ.ਓ. ਗੁਰਿੰਦਰ ਸਿੰਘ ਅਤੇ ਜੂਨੀਅਰ ਇੰਜੀਨੀਅਰ ਮਨਪ੍ਰੀਤ ਸਿੰਘ ਦੀ ਟੀਮ ਨੇ ਭੂਤਨਾਥ ਮੰਦਰ ਨੇੜੇ ਅਤੇ ਅਵੰਖਾ ਰੋਡ ‘ਤੇ ਰੇਲਵੇ ਕਰਾਸਿੰਗ ਨੇੜੇ ਬਣੀਆਂ ਦੋ ਨਾਜਾਇਜ਼ ਕਲੋਨੀਆਂ ਨੂੰ ਢਾਹ ਦਿੱਤਾ। ਇਹ ਕਾਰਵਾਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ) 1995 ਦੀ ਉਲੰਘਣਾ ਲਈ ਕੀਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਭਵਿੱਖ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਜਾਂਦੇ ਹਨ, ਜਿਸ ਤੋਂ ਬਾਅਦ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾਜਾਇਜ਼ ਕਲੋਨੀਆਂ ਕੱਟਣ ਵਾਲੇ ਵਿਅਕਤੀਆਂ ਨੂੰ ਪਾਪਰਾ ਐਕਟ-1995 ਦੀ ਸੋਧ 2024 ਤਹਿਤ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments