Home ਦੇਸ਼ ਜੰਮੂ-ਕਸ਼ਮੀਰ ਦੇ ਸਾਬਕਾ ਵਿਧਾਇਕ ਫਕੀਰ ਮੁਹੰਮਦ ਖਾਨ ਨੇ ਖੁਦ ਨੂੰ ਗੋਲੀ ਮਾਰ...

ਜੰਮੂ-ਕਸ਼ਮੀਰ ਦੇ ਸਾਬਕਾ ਵਿਧਾਇਕ ਫਕੀਰ ਮੁਹੰਮਦ ਖਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

0

ਸ਼੍ਰੀਨਗਰ : ਜੰਮੂ-ਕਸ਼ਮੀਰ ਤੋਂ ਇਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਸਾਬਕਾ ਵਿਧਾਇਕ ਫਕੀਰ ਮੁਹੰਮਦ ਖਾਨ ਨੇ ਸ਼ਨੀਵਾਰ ਨੂੰ ਸ਼੍ਰੀਨਗਰ ‘ਚ ਆਪਣੇ ਘਰ ‘ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਸ੍ਰੀਨਗਰ ਜ਼ਿਲ੍ਹੇ ਦੇ ਤੁਲਸੀ ਬਾਗ ਕੁਆਰਟਰ ‘ਚ ਉਨ੍ਹਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਸ਼ੁਰੂਆਤੀ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ ਖੁਦਕੁਸ਼ੀ ਕਰ ਲਈ ਹੈ। ਹਾਲਾਂਕਿ, ਇਸ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ। ਇਸ ਸਮੇਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version