ਸ਼੍ਰੀਨਗਰ : ਸ਼੍ਰੀਨਗਰ ਤੱਕ ਚੱਲਣ ਵਾਲੀ ਵੰਦੇ ਭਾਰਤ ਮਾਰਚ ਦੇ ਮਹੀਨੇ ਵਿੱਚ ਚੱਲਣ ਜਾ ਰਹੀ ਹੈ ਪਰ ਅਜੇ ਤੱਕ ਇਸ ਨੂੰ ਲੈ ਕੇ ਕੋਈ ਨਿਸ਼ਚਿਤ ਤਰੀਕ ਤੈਅ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ 20 ਮਾਰਚ ਹੋਣ ਜਾ ਰਿਹਾ ਹੈ, ਅਜਿਹੇ ‘ਚ ਇਹ ਟ੍ਰੇਨ ਇਸ ਮਹੀਨੇ ਚੱਲੇਗੀ ਜਾਂ ਨਹੀਂ, ਇਸ ‘ਤੇ ਵੀ ਚਰਚਾ ਹੋ ਰਹੀ ਹੈ।
ਇਨ੍ਹਾਂ ਸਟੇਸ਼ਨਾਂ ‘ਤੇ ਹੋਵੇਗਾ ਠਹਿਰਾਅ
ਕਸ਼ਮੀਰ ਤੱਕ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਕਈ ਸਟੇਸ਼ਨਾਂ ‘ਤੇ ਰੁਕੇਗੀ। ਇਨ੍ਹਾਂ ਸਟੇਸ਼ਨਾਂ ਵਿੱਚ ਦਿੱਲੀ, ਅੰਬਾਲਾ ਕੈਂਟ, ਲੁਧਿਆਣਾ, ਪਠਾਨਕੋਟ ਕੈਂਟ, ਜੰਮੂ ਤਵੀ, ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ, ਰਿਆਸੀ, ਬਨਿਹਾਲ, ਕਾਜ਼ੀਗੁੰਡ, ਅਨੰਤਨਾਗ ਅਤੇ ਸ਼੍ਰੀਨਗਰ ਸ਼ਾਮਲ ਹਨ।