ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਕੈਬਨਿਟ ਦੀ ਮੀਟਿੰਗ ਹੋਈ। ਇਹ ਮੰਨਿਆ ਜਾ ਰਿਹਾ ਸੀ ਕਿ ਬਜਟ ਸੈਸ਼ਨ ਤੋਂ ਪਹਿਲਾਂ ਇਸ ਮੀਟਿੰਗ ਵਿਚ ਸਰਕਾਰ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ। ਜੋ ਕਿ ਹੁਣ ਸੱਚ ਵੀ ਹੋਇਆ ਹੈ ਕਿਉਂਕਿ ਸਰਕਾਰ ਨੇ ਆਰਥਿਕ ਤੌਰ ਉੱਤੇ ਪੱਛੜੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿ ਖਿਆ, ਬੀਤੀ ਸ਼ਾਮ ਚੰਡੀਗੜ੍ਹ ਵਿਖੇ ਸੱਦੀ ਗਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ‘ਪੰਜਾਬ ਰਾਈਟ ਆਫ਼ ਚਿਲਡਰਨ ਟੂ ਫ਼ਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਦੀ ਧਾਰਾ 7 (01) ਨੂੰ ਹਟਾਉਣ ਲਈ ‘ਪੰਜਾਬ ਰਾਈਟ ਆਫ਼ ਚਿਲਡਰਨ ਟੂ ਫ਼ਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ‘ਚ ਸੋਧ ਕਰਨ ਦੀ ਵੀ ਪ੍ਰਵਾਨਗੀ ਦਿੱਤੀ। ਮਾਨ ਨੇ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ ‘ਚ 25 ਫ਼ੀਸਦੀ ਸੀਟਾਂ ਈ.ਡਬਲਯੂ.ਐਸ. ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਇਸ ਇਤਿਹਾਸਕ ਫ਼ੈਸਲੇ ਨਾਲ ਹੁਣ ਆਰਥਿਕ ਪੱਖੋਂ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਲਈ ਪ੍ਰਾਈਵੇਟ ਸਕੂਲਾਂ ‘ਚ ਵੀ ਮਿਆਰੀ ਸਿੱਖਿਆ ਲਈ ਦਰਵਾਜ਼ੇ ਖੁੱਲ੍ਹਣਗੇ।