ਅੰਮ੍ਰਿਤਸਰ : ਪੰਜਾਬ ‘ਚ ਇਕ ਵਾਰ ਫਿਰ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ। ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁੱਟਰ ਨੇੜੇ ਇਕ ਗੈਂਗਸਟਰ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਉਕਤ ਗੈਂਗਸਟਰ ਕੁਲਬੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਭੋਮਾ ਬੋਝਾ ਜ਼ਖਮੀ ਹੋ ਗਿਆ।
ਜ਼ਖਮੀ ਗੈਂਗਸਟਰ ਕੁਲਬੀਰ ਸਿੰਘ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਐਮਰਜੈਂਸੀ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਹੈ। ਗੈਂਗਸਟਰ ਨੂੰ ਪੁਲਿਸ ਨੇ ਖੱਬੇ ਰਾਜਪੂਤਾਂ ਪਿੰਡ ਵਿੱਚ ਇੱਕ ਖੇਡ ਸਮਾਗਮ ਵਿੱਚ ਕਥਿਤ ਤੌਰ ‘ਤੇ ਗੋਲੀ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮਾਗਮ ਦੌਰਾਨ ਇੱਕ 13 ਸਾਲਾ ਨੌਜ਼ਵਾਨ ਦੀ ਵੀ ਮੌਤ ਹੋ ਗਈ ਸੀ।