ਚੰਡੀਗੜ੍ਹ : ਪੰਜਾਬ ‘ਚ ਇਸ ਮਹੀਨੇ ਦੇ ਅਖੀਰ ‘ਚ ਲਗਾਤਾਰ 3 ਛੁੱਟੀਆਂ ਹੋਣ ਜਾ ਰਹੀਆਂ ਹਨ। ਸੂਬਾ ਸਰਕਾਰ ਨੇ ਸੋਮਵਾਰ 31 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਦਿਨ ਈਦ-ਉਲ-ਫਿਤਰ ਆਉਣ ਕਾਰਨ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ 31 ਮਾਰਚ ਨੂੰ ਸੋਮਵਾਰ ਹੈ ਜਦਕਿ 30 ਮਾਰਚ ਨੂੰ ਐਤਵਾਰ ਹੈ, ਇਸ ਤੋਂ ਇਲਾਵਾ ਕੁਝ ਸਕੂਲਾਂ ਅਤੇ ਦਫ਼ਤਰਾਂ ਵਿੱਚ ਸ਼ਨੀਵਾਰ ਨੂੰ ਛੁੱਟੀ ਵੀ ਹੈ, ਇਸ ਲਈ ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਨੂੰ ਲਗਾਤਾਰ 3 ਛੁੱਟੀਆਂ ਰਹਿਣਗੀਆਂ।