ਪੰਜਾਬ : ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਾਣੀ ਪੀਣਾ ਬੰਦ ਕਰ ਦਿੱਤਾ ਗਿਆ। ਪਾਣੀ ਬੰਦ ਕੀਤੇ ਗਏ ਨੂੰ ਹੁਣ 73 ਘੰਟਿਆਂ ਤੋਂ ਵੱਧ ਦਾ ਸਮਾ ਹੋ ਚੁੱਕਿਆ ਹੈ। ਇਸ ਦੇ ਨਾਲ ਹੀ ਮੈਡੀਕਲ ਸੁਵਿਧਾ ਵੀ ਬੰਦ ਕਰ ਦਿੱਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਸੋਸ਼ਲ ਮੀਡੀਆ ਉੱਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਲਿ ਖਿਆ, ਜਗਜੀਤ ਸਿੰਘ ਡੱਲੇਵਾਲ ਵੱਲੋ ਪਾਣੀ ਪੀਣਾ ਬੰਦ ਕੀਤੇ ਨੂੰ ਹੋਏ 73 ਘੰਟੇ, ਇਸ ਤੋਂ ਪਹਿਲਾਂ ਇੱਕ ਹੋਰ ਪੋਸਟ ਸਾਂਝੀ ਕੀਤੀ ਗਈ ਸੀ ਜਿਸ ਵਿੱਚ ਲਿ ਖਿਆ ਸੀ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਾਣੀ ਪੀਣਾ ਬੰਦ ਕਰਨ ਤੋਂ ਬਾਅਦ ਹੁਣ ਹਰ ਤਰ੍ਹਾਂ ਦੀ ਮੈਡੀਕਲ ਸਹਾਇਤਾ ਲੈਣੀ ਵੀ ਕੀਤੀ ਗਈ ਬੰਦ। ਇਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਚਿੰਤਾ ਖੜ੍ਹੀ ਹੋ ਗਈ ਹੈ।
ਇਸ ਨੂੰ ਲੈ ਕੇ ਕਿਸਾਨ ਆਗੂਆਂ ਕਿਹਾ ਕਿ ਇਤਿਹਾਸ ਗਵਾਹ ਹੈ ਅੱਜ ਤੱਕ ਕਿਸੇ ਵੀ ਲੋਕਤੰਤਰਿਕ ਸਰਕਾਰ ਜਾਂ ਇਤਿਹਾਸ ਵਿੱਚ ਆਪਣੇ ਲੋਕਾਂ ਉੱਪਰ ਜੁਲਮ ਕਰਨ ਲਈ ਬਦਨਾਮ ਕਿਸੇ ਵੀ ਤਾਨਾਸ਼ਾਹ ਵੱਲੋਂ ਵੀ ਕਦੇ ਕਿਸੇ ਧਿਰ ਨੂੰ ਗੱਲਬਾਤ ਲਈ ਬੁਲਾ ਕੇ ਧੋਖੇ ਨਾਲ ਗ੍ਰਿਫਤਾਰ ਨਹੀਂ ਕੀਤਾ ਗਿਆ ਅਤੇ ਨਾਂ ਹੀ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਲੱਗੇ ਮੋਰਚੇ ਉੱਪਰ ਹਮਲਾ ਕੀਤਾ ਗਿਆ। ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਵਿਖੇ ਲੋਕਾਂ ਦੇ ਹੱਕਾਂ ਹਕੂਕਾਂ ਦੀ ਗੱਲ ਕਰਨ ਦਾ ਵਾਅਦਾ ਕਰਕੇ ਅਤੇ ਕਸਮ ਖਾ ਕੇ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਪੰਜਾਬ ਸਰਕਾਰ ਵੱਲੋਂ ਮੀਟਿੰਗ ਉੱਪਰ ਆਏ ਹੋਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਪਿੱਠ ਵਿੱਚ ਛੁਰਾਂ ਮਾਰਨ ਦਾ ਕੰਮ ਕੀਤਾ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਉੱਪਰ ਹਮਲਾ ਕਰਕੇ 80, 80 ਸਾਲ ਦੇ ਬਜ਼ੁਰਗਾਂ ਉੱਪਰ ਜ਼ੁਲਮ ਕੀਤਾ ਗਿਆ। ਕਿਸਾਨ ਆਗੂਆਂ ਦੱਸਿਆ ਕਿ ਬਾਾਰਡਰਾਂ ਉੱਪਰ ਕਿਸਾਨਾਂ ਦੇ ਰਹਿਣ ਬਸੇਰਿਆ ਦਾ ਪੰਜਾਬ ਸਰਕਾਰ ਦੀ ਸ਼ਹਿ ਪ੍ਰਾਪਤ ਹੋਣ ਕਾਰਨ ਪੁਲਿਸ ਵੱਲੋਂ ਭੰਨਤੋੜ ਕਰਕੇ ਉਜਾੜਾ ਕੀਤਾ ਗਿਆ ਅਤੇ ਉਹਨਾਂ ਰਹਿਣ ਬਸੇਰਿਆਂ ਵਿੱਚ ਜੋ ਕਿਸਾਨਾਂ ਦਾ ਕੀਮਤੀ ਸਮਾਨ ਪਿਆ ਸੀ ਉਸ ਦੀ ਤੋੜ ਭੰਨ ਕੀਤੀ ਗਈ ਅਤੇ ਪੰਜਾਬ ਪੁਲਿਸ ਦੀ ਨਿਗਰਾਨੀ ਵਿੱਚ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕੀਮਤੀ ਸਮਾਨ ਫਰਿਜ,ਕੂਲਰ,ਏਸੀ, ਇਨਵਾਈਟਰ,ਬਿਸਤਰੇ ਮੰਜੇ ਆਦਿ ਲੱਖਾਂ ਰੁਪਏ ਦਾ ਸਾਮਾਨ ਗਾਇਬ ਹੋ ਰਿਹਾ । ਉਨ੍ਹਾਂ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਅਤੇ ਜੋ ਟਰੈਕਟਰ ਟਰਾਲੀਆਂ ਦਾ ਨੁਕਸਾਨ ਹੋਇਆ ਉਸ ਦੀ ਸਰਕਾਰ ਭਰਪਾਈ ਕਰੇ।