ਬਹਾਦਰਗੜ੍ਹ : ਹਰਿਆਣਾ ਦੇ ਬਹਾਦਰਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਸੈਕਟਰ-9 ਦੇ ਘਰ ‘ਚ ਹੋਏ ਧਮਾਕੇ ਦੇ ਮਾਮਲੇ ‘ਚ ਵੱਡਾ ਯੂ-ਟਰਨ ਆਇਆ । ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਹਰਪਾਲ ਸਿੰਘ ਨੇ ਆਪਣੀ ਪਤਨੀ, ਬੇਟੀ ਅਤੇ ਦੋ ਪੁੱਤਰਾਂ ਦਾ ਕਤਲ ਕਰ ਦਿੱਤਾ। ਘਰ ਤੋਂ 12 ਪੰਨਿਆਂ ਦਾ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ‘ਚ ਹਰਪਾਲ ਨੇ ਆਪਣੇ ਜੀਜੇ ਅਤੇ ਭੈਣ ‘ਤੇ ਧੋਖੇ ਨਾਲ ਜ਼ਮੀਨ ‘ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ। ਸੂਤਰਾਂ ਅਨੁਸਾਰ ਹੁਣ ਖ਼ਬਰ ਹੈ ਕਿ ਦੋਸ਼ੀ ਹਰਪਾਲ ਸਿੰਘ ਪੀ.ਜੀ.ਆਈ. ਰੋਹਤਕ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਹਰਪਾਲ ਖ਼ਿਲਾਫ਼ ਸਿਟੀ ਥਾਣੇ ਵਿੱਚ ਕੇਸ ਦਰਜ ਕਰ ਲਿਆ ਹੈ। ਡੀ.ਸੀ.ਪੀ. ਅੱਜ ਸ਼ਾਮ 4 ਵਜੇ ਮਾਮਲੇ ਦਾ ਖੁਲਾਸਾ ਕਰਨਗੇ।
ਦੱਸ ਦੇਈਏ ਕਿ ਬੀਤੀ ਸ਼ਾਮ ਨੂੰ ਬਹਾਦੁਰਗੜ੍ਹ ਦੇ ਸੈਕਟਰ-9 ‘ਚ ਇਕ ਘਰ ‘ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ ‘ਚ ਇਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਰਪਾਲ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਰੋਹਤਕ ਪੀ.ਜੀ.ਆਈ. ਦੇ ਘਰ ਵਿੱਚ ਇੱਕ ਤੋਂ ਬਾਅਦ ਇੱਕ ਦੋ ਧਮਾਕੇ ਹੋਏ। ਧਮਾਕੇ ਇੰਨੇ ਖਤਰਨਾਕ ਸਨ ਕਿ ਘਰ ਦੇ ਅੰਦਰ ਫਰਸ਼ ਦੀ ਟਾਈਲ ਵੀ ਉਖੜ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਨੂੰ ਮੌਕੇ ‘ਤੇ ਬੁਲਾਇਆ ਅਤੇ ਅੱਗ ‘ਤੇ ਕਾਬੂ ਪਾਉਣ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਪਰ ਬਹੁਤ ਦੇਰ ਹੋ ਚੁੱਕੀ ਸੀ।