ਜਲੰਧਰ : ਇਸ ਸਮੇਂ ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੀਪੀ ਧਨਪ੍ਰੀਤ ਕੌਰ ਨੇ ਜਲੰਧਰ ਦੇ ਦੋ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਕੈਂਟ ਦੇ ਐਸ.ਐਚ.ਓ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਰਿੰਦਰ ਸਿੰਘ ਅਤੇ ਕਾਂਸਟੇਬਲ ਜਸਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਜਲੰਧਰ ਕੈਂਟ ਦੇ ਇਕ ਨੌਜ਼ਵਾਨ ਦੀ ਖੁਦਕੁਸ਼ੀ ਦਾ ਮਾਮਲਾ ਗਰਮਾਇਆ ਹੋਇਆ ਸੀ। ਦੋਸ਼ ਸਨ ਕਿ ਪੁਲਿਸ ਮੁਲਾਜ਼ਮਾਂ ਨੇ ਨੌਜ਼ਵਾਨ ਨੂੰ ਨਾਜਾਇਜ਼ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਉਸ ਤੋਂ ਰਿਸ਼ਵਤ ਵਸੂਲੀ ਸੀ ਅਤੇ ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਰਿਸ਼ਵਤ ਦੇ ਪੈਸੇ ਵਾਪਸ ਕਰ ਦਿੱਤੇ ਗਏ ਸਨ। ਇਸ ਮਾਮਲੇ ਵਿੱਚ ਜਲੰਧਰ ਦੀ ਸੀਪੀ ਧਨਪ੍ਰੀਤ ਕੌਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।