ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਡੀ.ਜੀ.ਪੀ. ਅਦਾਲਤ ਵਿੱਚ ਸਟੇਟਸ ਰਿਪੋਰਟ ਦਾਇਰ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੁਖੀ ਗੁਰਮੁਖ ਸਿੰਘ ਨੇ 21 ਮਾਰਚ ਨੂੰ ਇੱਕ ਪਟੀਸ਼ਨ ਦਾਇਰ ਕਰਕੇ ਕਿਸਾਨਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ।