ਝਾਂਸੀ : ਦੂਰ ਦੇ ਪਿੰਡਾਂ ਤੋਂ ਵਿਦਿਆਰਥੀਆਂ ਨੂੰ ਲੈ ਕੇ ਪੁੰਛ ਦੇ ਇਕ ਪ੍ਰਾਈਵੇਟ ਸਕੂਲ ਜਾ ਰਹੀ ਬੱਸ ਅੱਜ ਸਵੇਰੇ ਪਲਟ ਗਈ। ਇਸ ਹਾਦਸੇ ‘ਚ 15 ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ‘ਚੋਂ 5 ਦੀ ਹਾਲਤ ਗੰਭੀਰ ਹੈ।
ਪੁੰਛ ਥਾਣੇ ਦੇ ਸਟੇਸ਼ਨ ਹਾਊਸ ਅਫ਼ਸਰ ਰਾਜੇਸ਼ ਪਾਲ ਨੇ ਦੱਸਿਆ,’ਇਹ ਘਟਨਾ ਬਾਜਨਾ ਰੋਡ ‘ਤੇ ਹੋਈ, ਜਦੋਂ 2 ਦਰਜਨ ਤੋਂ ਵੱਧ ਵਿਦਿਆਰਥੀਆਂ ਨੂੰ ਲਿਜਾ ਰਹੀ ਇਕ ਸਕੂਲ ਬੱਸ ਬਾਜਨਾ ਪਿੰਡ ਕੋਲ ਕੰਟਰੋਲ ਗੁਆ ਬੈਠੀ ਅਤੇ ਸੜਕ ਕਿਨਾਰੇ ਪਲਟ ਗਈ। ‘ ਬੱਚਿਆਂ ਦੀਆਂ ਚੀਕਾਂ ਨਾਲ ਨੇੜੇ-ਤੇੜੇ ਦਾ ਇਲਾਕਾ ਦਹਿਲ ਗਿਆ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।
ਪੁਲਿਸ ਅਨੁਸਾਰ, ਕਰੀਬ 15 ਬੱਚੇ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਪੁੰਛ ਦੇ ਇਕ ਸਿਹਤ ਕੇਂਦਰ ਲਿਜਾਇਆ ਗਿਆ। ਪਾਲ ਨੇ ਦੱਸਿਆ ਕਿ 5 ਬੱਚੇ ਗੰਭੀਰ ਰੂਪ ਨਾਲ ਜ਼ਖ਼ਮੀ ਹਨ, ਜਿਨ੍ਹਾਂ ਨੂੰ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਹੈ। ਐੱਸ.ਐੱਚ.ਓ. ਨੇ ਦੱਸਿਆ ਕਿ ਜ਼ਖ਼ਮੀ ਬੱਚਿਆਂ ਦੀ ਉਮਰ 10 ਤੋਂ 15 ਸਾਲ ਦਰਮਿਆਨ ਹੈ।