ਚੰਡੀਗੜ : ਪੰਜਾਬ ਵਿੱਚ ਪ੍ਰਸ਼ਾਸਕੀ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਵੱਡਾ ਫੇਰਬਦਲ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਸੂਬੇ ਦੇ 191 ਥਾਣਿਆਂ ‘ਚ ਮੁਨਸ਼ੀਆਂ ਦੇ ਤਬਾਦਲੇ ਕੀਤੇ ਹਨ। ਜਾਣਕਾਰੀ ਮੁਤਾਬਕ ਤਬਾਦਲੇ ਕੀਤੇ ਗਏ ਸਾਰੇ ਮੁਨਸ਼ੀ 2 ਸਾਲ ਤੋਂ ਵੱਧ ਸਮੇਂ ਤੋਂ ਇਕ ਜਗ੍ਹਾ ‘ਤੇ ਤਾਇਨਾਤ ਸਨ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਰਾਹੀਂ ਪੰਜਾਬ ਦੇ ਥਾਣਿਆਂ ਦੇ ਮੁਨਸ਼ੀ ਦੇ ਤਬਾਦਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ੈਸਲਾ ਕੀਤਾ ਹੈ ਕਿ ਕਿਸੇ ਵੀ ਮੁਨਸ਼ੀ ਨੂੰ ਦੋ ਸਾਲ ਤੋਂ ਵੱਧ ਸਮੇਂ ਲਈ ਉਸੇ ਥਾਣੇ ਵਿੱਚ ਤਾਇਨਾਤ ਨਹੀਂ ਕੀਤਾ ਜਾਵੇਗਾ। ਇਸ ਦੇ ਤਹਿਤ ਕਾਰਵਾਈ ਕਰਦਿਆਂ ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕੀਤੇ ਗਏ ਹਨ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਗੇ ਕਿਹਾ ਕਿ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਮੁਨਸ਼ੀ ਨੂੰ ਛੱਡ ਕੇ ਪੰਜਾਬ ਦੇ ਥਾਣਿਆਂ ਵਿੱਚ ਐਸ.ਐਚ.ਓ., ਐਸ.ਐਸ.ਪੀ. ਅਤੇ ਡੀ.ਐਸ.ਪੀ. ਦਾ ਤਬਾਦਲਾ ਕੀਤਾ ਜਾਂਦਾ ਹੈ। ਅਜਿਹੇ ‘ਚ ਮੁਨਸ਼ੀ ਕਈ ਸਾਲਾਂ ਤੋਂ ਇਕ ਹੀ ਥਾਣੇ ‘ਚ ਤਾਇਨਾਤ ਰਹਿੰਦੇ ਹਨ , ਜਿਨ੍ਹਾਂ ਨੂੰ 8-10 ਸਾਲ ਦਾ ਸਮਾਂ ਹੋ ਗਿਆ ਸੀ। ਅਜਿਹੇ ‘ਚ ਭ੍ਰਿਸ਼ਟਾਚਾਰ ਦੀ ਵੀ ਮੰਗ ਉੱਠ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦਿਆਂ ਸੂਬੇ ਦੇ 191 ਥਾਣਿਆਂ ਦੇ ਮੁਨਸ਼ੀਆਂ ਨੂੰ ਬਦਲ ਦਿੱਤਾ ਹੈ।