ਅਜਨਾਲਾ : ਅੰਮ੍ਰਿਤਸਰ ਦੇ ਕਸਬੇ ਅਜਨਾਲਾ ਤੋਂ ਅੱਜ ਸਵੇਰੇ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਤੇਜਬੀਰ ਸਿੰਘ ਖਾਲਸਾ ਨੇ ਸਵੇਰੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਜਾਣਕਾਰੀ ਅਨੁਸਾਰ ਤੇਜਬੀਰ ਸਿੰਘ ਬੀਤੀ ਰਾਤ ਆਪਣੇ ਘਰ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਏ ਸਨ। ਉਨ੍ਹਾਂ ਦੀ ਲਾਸ਼ ਅੱਜ ਸਵੇਰੇ ਰਾਜਾਸਾਂਸੀ ਨੇੜੇ ਉਨ੍ਹਾਂ ਦੀ ਨਿੱਜੀ ਕਾਰ ਵਿੱਚ ਮਿਲੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।