ਚੰਡੀਗੜ੍ਹ : ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮਾਰਚ ਮਹੀਨੇ ਵਿੱਚ ਹੀ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਹੈ। ਦਿਨ ਵੇਲੇ ਤੇਜ਼ ਧੁੱਪ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੌਰਾਨ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਿਮਾਲਿਆ ਵੱਲ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ ਪਰ ਪੰਜਾਬ ‘ਚ ਇਸ ਦਾ ਕੋਈ ਖਾਸ ਅਸਰ ਪੈਣ ਦੀ ਉਮੀਦ ਨਹੀਂ ਹੈ। ਪੰਜਾਬ ਵਿੱਚ ਅਗਲੇ ਇੱਕ ਹਫ਼ਤੇ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਗਰਮੀ ਹੋਰ ਵਧੇਗੀ ਅਤੇ ਤਾਪਮਾਨ ‘ਚ 4 ਤੋਂ 5 ਡਿਗਰੀ ਦਾ ਵਾਧਾ ਹੋਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 26 ਅਤੇ 27 ਮਾਰਚ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।