ਮੁੰਬਈ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਪਤਨੀ ਸੋਨਾਲੀ ਸੂਦ ਮੁੰਬਈ-ਨਾਗਪੁਰ ਸਮ੍ਰਿਧੀ ਹਾਈਵੇਅ ‘ਤੇ ਇਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਏ। ਹਾਲਾਂਕਿ ਉਨ੍ਹਾਂ ਦੇ ਕਰੀਬੀ ਸੂਤਰਾਂ ਮੁਤਾਬਕ ਹਾਦਸਾ ਗੰਭੀਰ ਨਹੀਂ ਸੀ ਅਤੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ, ਜਿਸ ਲਈ ਚਿੰਤਾ ਦੀ ਕੋਈ ਗੱਲ ਨਹੀਂ ਹੈ।
ਖ਼ਬਰਾਂ ਮੁਤਾਬਕ ਇਸ ਹਾਦਸੇ ‘ਚ ਸੋਨੂੰ ਦੀ ਭਾਬੀ ਨੂੰ ਵੀ ਸੱਟਾਂ ਲੱਗੀਆਂ ਹਨ ਅਤੇ ਦੋਵਾਂ ਦਾ ਫਿਲਹਾਲ ਨਾਗਪੁਰ ਦੇ ਐਲੇਕਸਿਸ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨੂੰ ਸੂਦ ਨਾਗਪੁਰ ਪਹੁੰਚ ਗਏ ਹਨ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਇਹ ਹਾਦਸਾ ਅੱਜ ਯਾਨੀ 25 ਮਾਰਚ 2025 ਨੂੰ ਹੋਇਆ ਸੀ, ਹਾਲਾਂਕਿ ਹਾਦਸੇ ਦੇ ਕਾਰਨਾਂ ਅਤੇ ਸੋਨਾਲੀ ਦੇ ਜ਼ਖਮੀ ਹੋਣ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸੋਨੂੰ ਸੂਦ ਨੇ ਅਜੇ ਤੱਕ ਇਸ ਹਾਦਸੇ ‘ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।
ਸੋਨੂੰ ਅਤੇ ਸੋਨਾਲੀ ਦਾ ਵਿਆਹ 1996 ਵਿੱਚ ਹੋਇਆ ਸੀ । ਸੋਨਾਲੀ ਆਂਧਰਾ ਪ੍ਰਦੇਸ਼ ਦੀ ਰਹਿਣ ਵਾਲੇ ਹਨ ਅਤੇ ਉਨ੍ਹਾਂ ਨੇ ਨਾਗਪੁਰ ਯੂਨੀਵਰਸਿਟੀ ਤੋਂ MBA ਕੀਤਾ ਹੈ। ਪੇਸ਼ੇਵਰ ਤੌਰ ‘ਤੇ, ਉਹ ਇੱਕ ਮਸ਼ਹੂਰ ਫਿਲਮ ਨਿਰਮਾਤਾ ਹੈ । ਇਸ ਜੋੜੇ ਦੇ ਦੋ ਬੇਟੇ ਅਯਾਨ ਅਤੇ ਇਸ਼ਾਂਤ ਹਨ। ਸੋਨੂੰ ਸੂਦ ਅਤੇ ਸੋਨਾਲੀ ਸੂਦ ਆਮ ਤੌਰ ‘ਤੇ ਆਪਣੀ ਨਿੱਜੀ ਜ਼ਿੰਦਗੀ ਨੂੰ ਮੀਡੀਆ ਤੋਂ ਦੂਰ ਰੱਖਣਾ ਪਸੰਦ ਕਰਦੇ ਹਨ।