ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਤੀਜਾ ਦਿਨ ਅੱਜ ਸ਼ੁਰੂ ਹੋ ਗਿਆ ਹੈ। ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਇੱਥੇ ਪਹੁੰਚੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਦਾ ਇਜਲਾਸ ਵਿੱਚ ਪਹੁੰਚਣ ‘ਤੇ ਸਵਾਗਤ ਕੀਤਾ। ਸੰਧਵਾਂ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਆਏ ਹਨ।