Home ਦੇਸ਼ ਬਜ਼ੁਰਗਾਂ ਨੂੰ ਪੈਨਸ਼ਨ ‘ਚ ਰਾਹਤ , 500 ਰੁਪਏ ਦਾ ਹੋਇਆ ਵਾਧਾ

ਬਜ਼ੁਰਗਾਂ ਨੂੰ ਪੈਨਸ਼ਨ ‘ਚ ਰਾਹਤ , 500 ਰੁਪਏ ਦਾ ਹੋਇਆ ਵਾਧਾ

0

ਨਵੀਂ ਦਿੱਲੀ : ਦਿੱਲੀ ਸਰਕਾਰ ਨੇ 2025 ਦੇ ਬਜਟ ‘ਚ ਕਈ ਵੱਡੇ ਐਲਾਨ ਕੀਤੇ ਹਨ, ਜਿਨ੍ਹਾਂ ‘ਚੋਂ ਸਭ ਤੋਂ ਮਹੱਤਵਪੂਰਨ ਬਜ਼ੁਰਗਾਂ ਦੀ ਪੈਨਸ਼ਨ ਵਧਾਉਣਾ ਹੈ। ਬਜਟ ਵਿੱਚ 1 ਲੱਖ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚ ਬੁਢਾਪਾ ਪੈਨਸ਼ਨ ਸਕੀਮ ਨੂੰ ਮਜ਼ਬੂਤ ਕਰਨ ਲਈ 3227 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਬਜ਼ੁਰਗਾਂ ਨੂੰ ਪੈਨਸ਼ਨ ‘ਚ ਰਾਹਤ , 500 ਰੁਪਏ ਦਾ ਹੋਇਆ ਵਾਧਾ

ਦਿੱਲੀ ਸਰਕਾਰ ਨੇ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਰਾਸ਼ੀ ਵਿੱਚ 500 ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।

60 ਤੋਂ 70 ਸਾਲ ਦੀ ਉਮਰ ਦੇ ਸੀਨੀਅਰ ਨਾਗਰਿਕਾਂ ਨੂੰ ਹੁਣ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ, ਜੋ ਪਹਿਲਾਂ 2000 ਰੁਪਏ ਸੀ।

70 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਨੂੰ ਹੁਣ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ, ਜੋ ਪਹਿਲਾਂ 2500 ਰੁਪਏ ਸੀ।

ਔਰਤਾਂ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ ਲਈ ਵੀ ਵੱਡੇ ਐਲਾਨ

ਦਿੱਲੀ ਸਰਕਾਰ ਨੇ ਔਰਤਾਂ ਅਤੇ ਸੀਨੀਅਰ ਸਿਟੀਜ਼ਨ ਸੰਗਠਨਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਹਨ।

ਮਹਿਲਾ ਸਮਰਿਧੀ ਯੋਜਨਾ ਤਹਿਤ 2500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਿਸ ਲਈ 5100 ਕਰੋੜ ਰੁਪਏ ਦਾ ਬਜਟ ਤੈਅ ਕੀਤਾ ਗਿਆ ਹੈ।

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੂੰ ਪਿਛਲੇ ਚਾਰ ਸਾਲਾਂ ਤੋਂ ਕੋਈ ਗ੍ਰਾਂਟ ਨਹੀਂ ਮਿਲੀ ਸੀ ਪਰ ਇਸ ਵਾਰ ਸਰਕਾਰ ਨੇ ਇਸ ਨੂੰ 20 ਕਰੋੜ ਰੁਪਏ ਅਲਾਟ ਕੀਤੇ ਹਨ।

ਗਰਭਵਤੀ ਔਰਤਾਂ ਨੂੰ 21,000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ, ਜਿਸ ਲਈ 200 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਕਿਸਾਨਾਂ ਲਈ ਵੀ ਰਾਹਤ ਦਾ ਐਲਾਨ
ਦਿੱਲੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਮਹੱਤਵਪੂਰਨ ਫ਼ੈੈਸਲੇ ਲਏ ਹਨ।

ਪੇਂਡੂ ਵਿਕਾਸ ਲਈ 1157 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਕਿਸਾਨਾਂ ਨੂੰ 9000 ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ, ਜਿਸ ਲਈ 5 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਪਿੰਡ ਬੋਰਡ ਨੂੰ ਮੁੜ ਸਰਗਰਮ ਕੀਤਾ ਜਾਵੇਗਾ, ਤਾਂ ਜੋ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਕੀਤਾ ਜਾ ਸਕੇ।

Exit mobile version