Home ਪੰਜਾਬ ਬਜਟ ਇਜਲਾਸ ‘ਚ ਹੋਇਆ ਵੱਡਾ ਐਲਾਨ, ਪੰਜਾਬ ਦੇ ਇਨ੍ਹਾਂ 4 ਸ਼ਹਿਰਾਂ ਦੀਆਂ...

ਬਜਟ ਇਜਲਾਸ ‘ਚ ਹੋਇਆ ਵੱਡਾ ਐਲਾਨ, ਪੰਜਾਬ ਦੇ ਇਨ੍ਹਾਂ 4 ਸ਼ਹਿਰਾਂ ਦੀਆਂ ਵਿਸ਼ਵ ਪੱਧਰੀ ਸੜਕਾਂ ਦਾ ਹੋਵੇਗਾ ਨਿਰਮਾਣ

0

ਪੰਜਾਬ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਸਾਲ 2025-26 ਦਾ ਬਜਟ ਪੇਸ਼ ਕੀਤਾ। ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਭਰ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਇ ਤਿਹਾਸਕ ਫ਼ੈੈਸਲਾ ਲਿਆ ਹੈ। ਪਹਿਲੇ ਪੜਾਅ ਵਿੱਚ ਅਸੀਂ ਅਗਲੇ ਸਾਲ 4 ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਐਸ.ਏ.ਐਸ ਨਗਰ ਮੁਹਾਲੀ ਵਿੱਚ ਲਗਭਗ 50 ਕਿਲੋਮੀਟਰ ਵਿਸ਼ਵ ਪੱਧਰੀ ਸੜਕਾਂ ਦਾ ਨਿਰਮਾਣ ਕਰਾਂਗੇ।

ਚੀਮਾ ਨੇ ਕਿਹਾ, “ਅਸੀਂ ਇਨ੍ਹਾਂ ਸੜਕਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਡਿਜ਼ਾਈਨ ਕਰਨ ਲਈ ਪੰਜਾਬ ਅਤੇ ਭਾਰਤ ਦੇ ਚੋਟੀ ਦੇ ਆਰਕੀਟੈਕਟਾਂ ਨੂੰ ਸ਼ਾਮਲ ਕਰਾਂਗੇ ਅਤੇ ਬਾਅਦ ਵਿੱਚ ਠੇਕੇਦਾਰਾਂ ਦੀ ਨਿਯੁਕਤੀ ਕਰਾਂਗੇ ਜੋ 10 ਸਾਲਾਂ ਦੀ ਮਿਆਦ ਲਈ ਇਨ੍ਹਾਂ ਸੜਕਾਂ ਦਾ ਨਿਰਮਾਣ ਅਤੇ ਦੇਖਭਾਲ ਵੀ ਕਰਨਗੇ। ਬਿਜਲੀ ਲਾਈਨਾਂ, ਸਟਰੀਟ ਲਾਈਟਾਂ, ਵਾਟਰ ਸਪਲਾਈ ਲਾਈਨਾਂ, ਬੱਸ ਸਟੈਂਡ, ਰੁੱਖ ਆਦਿ ਵਰਗੀਆਂ ਕਈ ਸੇਵਾਵਾਂ ਬੇਤਰਤੀਬੇ ਢੰਗ ਨਾਲ ਸੜਕਾਂ ‘ਤੇ ਰੱਖੀਆਂ ਗਈਆਂ ਹਨ, ਜਿਸ ਨਾਲ ਲੋਕਾਂ ਅਤੇ ਵਾਹਨਾਂ ਦੀ ਆਵਾਜਾਈ ਵਿੱਚ ਰੁਕਾਵਟ ਆ ਰਹੀ ਹੈ। ਅਸੀਂ ਸਾਰੀਆਂ ਸੇਵਾਵਾਂ ਦੀ ਇਕਸਾਰਤਾ ਨੂੰ ਯਕੀਨੀ ਬਣਾਵਾਂਗੇ ਤਾਂ ਜੋ ਉਹ ਸੜਕਾਂ ਅਤੇ ਗਲੀਆਂ ‘ਤੇ ਸੁੰਦਰ ਅਤੇ ਇਕਸਾਰ ਤਰੀਕੇ ਨਾਲ ਮੌਜੂਦ ਹੋਣ। ਇਨ੍ਹਾਂ ਸੜਕਾਂ ਦੀ ਕੁੱਲ ਪ੍ਰੋਜੈਕਟ ਲਾਗਤ 140 ਕਰੋੜ ਰੁਪਏ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ।

Exit mobile version