Home ਮਨੋਰੰਜਨ ਅਦਾਕਾਰਾ ਰਾਨਿਆ ਰਾਓ ਦੀਆਂ ਵਧੀਆਂ ਮੁਸ਼ਕਲਾਂ , ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ...

ਅਦਾਕਾਰਾ ਰਾਨਿਆ ਰਾਓ ਦੀਆਂ ਵਧੀਆਂ ਮੁਸ਼ਕਲਾਂ , ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

0

ਮੁੰਬਈ : ਕੰਨੜ ਫਿਲਮ ਇੰਡਸਟਰੀ ਦੀ ਅਦਾਕਾਰਾ ਰਾਨਿਆ ਰਾਓ ਨੂੰ ਸੋਨੇ ਦੀ ਤਸਕਰੀ ਦੇ ਦੋਸ਼ ਵਿੱਚ ਜੇਲ੍ਹ ਜਾਣ ਤੋਂ ਬਾਅਦ ਸੈਸ਼ਨ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਅਦਾਕਾਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਰਾਨਿਆ ਰਾਓ ਲਈ ਇਹ ਤੀਜੀ ਵਾਰ ਹੈ ਜਦੋਂ ਹੇਠਲੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

ਹੁਣ ਰਾਨਿਆ ਰਾਓ ਕੋਲ ਇੱਕ ਵਿਕਲਪ ਬਚਿਆ ਹੈ ਕਿ ਉਹ ਆਪਣੀ ਜ਼ਮਾਨਤ ਪਟੀਸ਼ਨ ਨਾਲ ਹਾਈ ਕੋਰਟ ਜਾਣਗੇ। ਉਨ੍ਹਾਂ ਦੇ ਵਕੀਲ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਅਪੀਲ ਕਰਨ ਦੀ ਤਿਆਰੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਰਾਨਿਆ ਰਾਓ ਨੂੰ ਸੋਨੇ ਦੀ ਤਸਕਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਦੌਰਾਨ ਉਨ੍ਹਾਂ ਦੀ ਜ਼ਮਾਨਤ ਲਈ ਕਾਨੂੰਨੀ ਪ੍ਰਕਿ ਰਿਆ ਅੱਗੇ ਵਧ ਰਹੀ ਹੈ।

Exit mobile version