ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅੱਜ ਆਪਣਾ 61ਵਾਂ ਜਨਮਦਿਨ ਮਨਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਜਨਮਦਿਨ ਦੀ ਵਧਾਈ । ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ। ’
ਮੁੱਖ ਮੰਤਰੀ ਸੁੱਖੂ ਨੇ ਜਨਮਦਿਨ ਦੀਆਂ ਵਧਾਈਆਂ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਪੋਸਟ ਨੂੰ ਰੀ-ਸ਼ੇਅਰ ਕਰਦੇ ਹੋਏ ਲਿ ਖਿਆ, ‘ਤੁਹਾਡੀਆਂ ਸ਼ੁਭਕਾਮਨਾਵਾਂ ਲਈ ਬਹੁਤ-ਬਹੁਤ ਧੰਨਵਾਦ ਮਾਣਯੋਗ ਪ੍ਰਧਾਨ ਮੰਤਰੀ ਜੀ। ’
ਇਸ ਤੋਂ ਪਹਿਲਾਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬੀਤੇ ਦਿਨ ਆਪਣੀ ਸਰਕਾਰੀ ਰਿਹਾਇਸ਼ ‘ਤੇ ਕੇਕ ਕੱਟ ਕੇ ਆਪਣਾ ਜਨਮਦਿਨ ਮਨਾਇਆ। ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ, ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
ਸੁੱਖੂ ਨੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ‘ਮੇਰੇ ਜਨਮਦਿਨ ਨੂੰ ਖਾਸ ਬਣਾਉਣ ਲਈ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਧੰਨਵਾਦ। ਰਾਜ ਭਰ ਤੋਂ ਆ ਰਹੀਆਂ ਸ਼ੁਭਕਾਮਨਾਵਾਂ ਅਤੇ ਅਸ਼ੀਰਵਾਦ ਲਗਾਤਾਰ ਮੇਰੀ ਊਰਜਾ ਅਤੇ ਸੰਕਲਪ ਨੂੰ ਇੱਕ ਨਵਾਂ ਆਯਾਮ ਦੇ ਰਹੇ ਹਨ। ਤੁਹਾਡਾ ਪਿਆਰ ਅਤੇ ਆਸ਼ੀਰਵਾਦ ਮੈਨੂੰ ਲੋਕਾਂ ਦੀ ਸੇਵਾ ਲਈ ਸਮਰਪਿਤ ਰਹਿਣ ਲਈ ਪ੍ਰੇਰਿਤ ਕਰਦਾ ਹੈ।