Home ਪੰਜਾਬ ਸ਼ਹਿਰ ਦੇ ਇਕ ਮੈਰਿਜ ਪੈਲੇਸ ਨੂੰ ਸੀਲ ਕਰਨ ਦਾ ਮਾਮਲਾ ਆਇਆ ਸਾਹਮਣੇ

ਸ਼ਹਿਰ ਦੇ ਇਕ ਮੈਰਿਜ ਪੈਲੇਸ ਨੂੰ ਸੀਲ ਕਰਨ ਦਾ ਮਾਮਲਾ ਆਇਆ ਸਾਹਮਣੇ

0

ਜਲੰਧਰ : ਸ਼ਹਿਰ ਦੇ ਇਕ ਮੈਰਿਜ ਪੈਲੇਸ ਨੂੰ ਸੀਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨਗਰ ਨਿਗਮ ਦੀ ਟੀਮ ਨੇ ਤਾਰਾ ਪੈਲੇਸ ਨੂੰ ਸੀਲ ਕਰ ਦਿੱਤਾ ਹੈ। ਦੱਸ ਦੇਈਏ ਕਿ ਬਸਤੀ ਬਾਵਾ ਖੇਲ ਸਥਿਤ ਜੇ.ਐਸ ਚੌਹਾਨਾ ਪੈਲੇਸ ਨੂੰ ਨਗਰ ਨਿਗਮ ਪਹਿਲਾਂ ਵੀ ਦੋ ਵਾਰ ਸੀਲ ਕਰ ਚੁੱਕਾ ਹੈ। ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਨਾਜਾਇਜ਼ ਉਸਾਰੀਆਂ ‘ਤੇ ਲਗਾਤਾਰ ਕਾਰਵਾਈ ਕਰ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਟੀ.ਪੀ ਸੁਖਦੇਵ ਵਸ਼ਿਸ਼ਟ ਦੀ ਅਗਵਾਈ ਹੇਠ ਬੀਤੀ ਦੇਰ ਰਾਤ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਇਸ ਦੌਰਾਨ ਪੈਲੇਸ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਾਰਾ ਪੈਲੇਸ ਨੂੰ ਪਹਿਲਾਂ ਵੀ ਦੋ ਵਾਰ ਸੀਲ ਕੀਤਾ ਗਿਆ ਸੀ ਪਰ ਇਸ ਦੀ ਸੀਲ ਤੋੜ ਦਿੱਤੀ ਗਈ ਸੀ। ਸੀਲ ਤੋੜਨ ਲਈ ਦੁਬਾਰਾ ਕੇਸ ਦਰਜ ਕਰਨ ਲਈ ਇੱਕ ਪੱਤਰ ਵੀ ਲਿ ਖਿਆ ਗਿਆ ਸੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਏ.ਟੀ.ਪੀ. ਸੁਖਦੇਵ ਨੇ ਕਿਹਾ ਕਿ ਨਾਜਾਇਜ਼ ਉਸਾਰੀਆਂ ਵਿਰੁੱਧ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

Exit mobile version