ਨੇਪਾਲ : ਨੇਪਾਲ ਦੀ ਧਰਤੀ ਇਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਗਈ। ਬੀਤੀ ਸ਼ਾਮ ਨੂੰ 4.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਤੁਰੰਤ ਕੋਈ ਖਬਰ ਨਹੀਂ ਹੈ। ਪਰ ਇਸ ਨਾਲ ਲੋਕ ਘਬਰਾ ਗਏ ਅਤੇ ਆਪਣੇ ਘਰਾਂ ਤੋਂ ਬਾਹਰ ਭੱਜਣ ਲੱਗੇ। ਹਾਲਾਂਕਿ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਤੁਰੰਤ ਕੋਈ ਖਬਰ ਨਹੀਂ ਹੈ।
ਨੇਪਾਲ ਦੇ ਉੱਤਰ-ਪੱਛਮੀ ਹੁਮਲਾ ਜ਼ਿਲ੍ਹੇ ‘ਚ ਬੀਤੀ ਸ਼ਾਮ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਪਰ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਤੁਰੰਤ ਕੋਈ ਖਬਰ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸਿਸਮਿਕ ਮੋਨੀਟਰਿੰਗ ਐਂਡ ਰਿਸਰਚ ਮੁਤਾਬਕ ਭੂਚਾਲ ਸ਼ਾਮ 7.44 ਵਜੇ ਆਇਆ। ਇਸ ਦੀ ਤੀਬਰਤਾ 4.5 ਮਾਪੀ ਗਈ। ਭੂਚਾਲ ਦਾ ਕੇਂਦਰ ਕਾਠਮੰਡੂ ਤੋਂ 425 ਕਿਲੋਮੀਟਰ ਉੱਤਰ-ਪੱਛਮ ‘ਚ ਹੁਮਲਾ ਜ਼ਿਲ੍ਹੇ ਦੇ ਕਾਲਿਕਾ ਇਲਾਕੇ ‘ਚ ਸੀ। ਕੇਂਦਰ ਮੁਤਾਬਕ ਭੂਚਾਲ ਦੇ ਝਟਕੇ ਸ਼ਾਮ 6:27 ਵਜੇ ਵੀ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.5 ਮਾਪੀ ਗਈ ਅਤੇ ਇਸ ਦਾ ਕੇਂਦਰ ਤਿੱਬਤ ਦੇ ਟਿੰਗਰੀ ਕਾਊਂਟੀ ‘ਚ ਸੀ ਅਤੇ ਇਸ ਦਾ ਅਸਰ ਕਾਠਮੰਡੂ ‘ਚ ਵੀ ਮਹਿਸੂਸ ਕੀਤਾ ਗਿਆ।