ਬਰਨਾਲਾ : ਅੱਜ ਸਵੇਰੇ ਬਰਨਾਲਾ-ਮਾਨਸਾ ਰੋਡ ’ਤੇ ਦੋ ਨਸ਼ਾ ਤਸਕਰ ਇੱਕ ਕਾਲੀ ਗੱਡੀ ਵਿੱਚ ਸਵਾਰ ਹੋ ਕੇ ਜਦੋਂ ਬਰਨਾਲਾ ਵੱਲ ਨੂੰ ਆ ਰਹੇ ਸਨ ਤਾਂ ੳਨ੍ਹਾਂ ਨੂੰ ਬਰਨਾਲਾ ਰੋਡ ’ਤੇ ਜਦੋਂ ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਹਨਾਂ ਵੱਲੋਂ ਪੁਲਿਸ ਪਾਰਟੀ ਉੱਤੇ ਗੋਲੀਆਂ ਚਲਾਈਆਂ ਗਈਆ। ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਜਦੋਂ ਕਿ ਦੂਸਰੇ ਨਸ਼ਾ ਤਸਕਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ।
ਦੋਵੇ ਨਸ਼ਾ ਤਸਕਰਾਂ ਦੀ ਪਛਾਣ ਕੇਵਲ ਸਿੰਘ ਤੇ ਵੀਰਭੱਦਰ ਉਰਫ਼ ਕਾਲੂ ਵਜੋਂ ਹੋਈ ਜੋ ਕਿ ਬਰਨਾਲਾ ਦੇ ਹੀ ਰਹਿਣ ਵਾਲੇ ਸਨ। ਕਾਲੂ ਖ਼ਿਲਾਫ਼ ਪਹਿਲਾ ਵੀ ਐਨ.ਡੀ.ਪੀ.ਐਸ ਤਹਿਤ ਮਾਮਲੇ ਦਰਜ ਹਨ। ਦੱਸ ਦੀਏ ਕੀ ਨਸ਼ਾ ਤਸਕਰਾਂ ਦੀ ਗੱਡੀ ਵਿੱਚ ਨਸ਼ੀਲੇ ਕੈਪਸੂਲਾਂ ਨਾਲ ਭਰਿਆ ਹੋਇਆ ਬੈਗ ਸੀ ਅਤੇ ਹੋਰ ਵੀ ਨਸ਼ੀਲੇ ਪਦਾਰਥ ਸਨ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।