ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਮਾਣ ਭੱਤਾ ਦਿੱਤਾ ਜਾਵੇ।
ਦਿੱਲੀ ਚੋਣਾਂ ਦੌਰਾਨ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਐਲਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਣਾ ਚਾਹੀਦਾ ਹੈ। ਦਿੱਲੀ ਚੋਣਾਂ ਦੌਰਾਨ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਐਲਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਵਿਧਾਨ ਸਭਾ ਵਿੱਚ ਬੋਲਦਿਆਂ ਜਲੰਧਰ ਸੈਂਟਰਲ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਵਿੱਚ ਚੰਗੀਆਂ ਨੀਤੀਆਂ ਲਿਆਂਦੀਆਂ ਹਨ ਅਤੇ ਬਹੁਤ ਵਧੀਆ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ‘ਚ ਆਉਂਦੀ ਹੈ ਤਾਂ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਵੀ ਮਾਣ ਭੱਤਾ ਦਿੱਤਾ ਜਾਵੇ। ਰਮਨ ਅਰੋੜਾ ਨੇ ਕਿਹਾ ਕਿ ਇਹ ਚੀਜ਼ਾਂ ਧਰਮ ਅਤੇ ਸੱਭਿਆਚਾਰ ਨਾਲ ਜੁੜੀਆਂ ਹੋਈਆਂ ਹਨ।