ਜਲੰਧਰ : ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਪੁਲਿਸ ਨੇ ਜਲੰਧਰ ਦੇ ਬਲਦੇਵ ਨਗਰ ‘ਚ ਤਲਾਸ਼ੀ ਮੁਹਿੰਮ ਚਲਾਈ। ਇਸ ਕਾਰਵਾਈ ਦੀ ਅਗਵਾਈ ਏ.ਡੀ.ਜੀ.ਪੀ. ਰਾਮ ਸਿੰਘ (ADGP Ram Singh) ਕਰ ਰਹੇ ਹਨ।
ਇਸ ਮੁਹਿੰਮ ਦੌਰਾਨ ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ। ਇਸ ਦੌਰਾਨ ਪੁਲੀਸ ਨੇ ਬਲਦੇਵ ਨਗਰ ਵਿੱਚ ਕਈ ਘਰਾਂ ਵਿੱਚ ਛਾਪੇਮਾਰੀ ਵੀ ਕੀਤੀ। ਛਾਪੇਮਾਰੀ ਦੌਰਾਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।