ਲੁਧਿਆਣਾ : ਲੁਧਿਆਣਾ ਦੇ ਭਾਰਤ ਨਗਰ ਚੌਕ ਫਲਾਈਓਵਰ ‘ਤੇ ਇਕ ਟਰੱਕ ਪਲਟ ਗਿਆ। ਟਰੱਕ ਕਾਰਬਨ ਡਾਈਆਕਸਾਈਡ ਗੈਸ ਨਾਲ ਭਰਿਆ ਹੋਇਆ ਸੀ। ਇਹ ਘਟਨਾ ਬੀਤੀ ਰਾਤ 2 ਵਜੇ ਦੀ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਸਾਵਧਾਨੀ ਵਜੋਂ ਸੜਕ ‘ਤੇ ਆਵਾਜਾਈ ਰੋਕ ਦਿੱਤੀ ਗਈ। ਟਰੱਕ ਪਲਟਣ ਕਾਰਨ ਗੈਸ ਲੀਕ ਹੋ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ।
ਕੇ ‘ਤੇ ਭਾਰੀ ਪੁਲਿਸ ਫੋਰਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਤਾਇਨਾਤ ਹਨ। ਪੁਲਿਸ ਨੇ ਹਾਦਸੇ ਵਾਲੀ ਥਾਂ ਨੂੰ ਆਮ ਲੋਕਾਂ ਲਈ ਸੀਲ ਕਰ ਦਿੱਤਾ ਹੈ ਅਤੇ ਫਲਾਈਓਵਰ ‘ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ। ਫਿਲਹਾਲ ਗੈਸ ਲੀਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।