ਕੈਨੇਡਾ : ਕੈਨੇਡਾ ਵਿਚ ਵਿਦੇਸ਼ੀ ਕਾਮਿਆਂ ਅਤੇ ਵਿਦਿਆਰਥੀਆਂ ਲਈ ਦਰਵਾਜ਼ੇ ਬੰਦ ਹੋ ਰਹੇ ਹਨ। ਹਾਲ ਹੀ ਵਿਚ ਜਾਰੀ ਸਰਕਾਰੀ ਅੰਕੜੇ ਖ਼ੁਦ ਇਸ ਗੱਲ ਦੀ ਗਵਾਹੀ ਦੇ ਰਹੇ ਹਨ। ਦਸਿਆ ਗਿਆ ਹੈ ਕਿ ਕੈਨੇਡਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਵਿਦੇਸ਼ੀ ਕਾਮਿਆਂ, ਵਿਦਿਆਰਥੀਆਂ ਅਤੇ ਸੈਲਾਨੀਆਂ ਦੇ ਵੀਜ਼ੇ ਰੱਦ ਕਰ ਰਿਹਾ ਹੈ। 2024 ਵਿੱਚ 23.5 ਲੱਖ ਵੀਜ਼ਾ ਅਰਜ਼ੀਆਂ ਰੱਦ ਕੀਤੀਆਂ ਗਈਆਂ, ਜੋ ਕਿ ਕੁੱਲ ਅਰਜ਼ੀਆਂ ਦਾ 50 ਫ਼ੀਸਦੀ ਹੈ।
ਅੰਕੜਿਆਂ ਮੁਤਾਬਕ ਪਿਛਲੇ ਸਾਲ 18 ਲੱਖ ਵੀਜ਼ਾ ਅਰਜ਼ੀਆਂ ਰੱਦ ਕੀਤੀਆਂ ਗਈਆਂ ਸਨ, ਜੋ ਕਿ ਕੁੱਲ ਅਰਜ਼ੀਆਂ ਦਾ 35 ਫ਼ੀਸਦੀ ਤੋਂ ਵੱਧ ਸਨ। ਕੈਨੇਡਾ ਵਿਚ ਰਹਿਣ-ਸਹਿਣ ਦਾ ਖ਼ਰਚ ਲਗਾਤਾਰ ਵਧ ਰਿਹਾ ਹੈ ਅਤੇ ਇਸ ਤੋਂ ਇਲਾਵਾ ਰਿਹਾਇਸ਼ੀ ਸੰਕਟ ਵੀ ਪੈਦਾ ਹੋ ਗਿਆ ਹੈ। ਵਿਦੇਸ਼ੀ ਕਾਮਿਆਂ ਅਤੇ ਵਿਦਿਆਰਥੀਆਂ ਦੇ ਆਉਣ ਕਾਰਨ ਸਿਹਤ ਸੰਭਾਲ ’ਤੇ ਦਬਾਅ ਵਧ ਰਿਹਾ ਹੈ। ਇਸ ਨੂੰ ਧਿਆਨ ਵਿਚ ਰਖਦੇ ਹੋਏ ਕੈਨੇਡੀਅਨ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਉਹ ਘੱਟੋ ਘੱਟ ਵਿਦੇਸ਼ੀ ਲੋਕਾਂ ਨੂੰ ਦੇਸ਼ ਵਿੱਚ ਦਾਖਲ ਹੋਣ ਦੀ ਆਗਿਆ ਦੇਵੇਗੀ, ਜਿਸ ਕਾਰਨ ਵੀਜ਼ਾ ਰੱਦ ਹੋਣ ਦੀ ਦਰ ਵਧ ਗਈ ਹੈ।