ਸਨੌਰ : ਪਟਿਆਲਾ ਰੋਡ ’ਤੇ ਸਨੌਰ ਵਿਖੇ ਇਕ ਭਿਆਨਕ ਹਾਦਸਾ ਵਾਪਰਿਆ, ਜਿਸ ’ਚ 3 ਵਿਅਕਤੀਆਂ ਸਮੇਤ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਇਕ ਕੁੜੀ ਗੰਭੀਰ ਜ਼ਖਮੀ ਹੋ ਗਈ। ਜਿਸ ਨੂੰ ਪੀ.ਜੀ.ਆਈ ਰੈਫਰ ਕਰਨ ਲਈ ਲੈ ਕੇ ਜਾ ਰਹੀ ਸੀ ਕਿ ਰਸਤੇ ‘ਚ ਉਸ ਨੇ ਵੀ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਪਟਿਆਲਾ ਤੋਂ ਇਕ ਛੋਟਾ ਹਾਥੀ ਟਾਈਲਾਂ ਨਾਲ ਓਵਰਲੋਡ ਹੋ ਕੇ ਸਨੌਰ ਜਾ ਰਿਹਾ ਸੀ। ਜਦੋਂ ਉਹ ਸਨੌਰ ਦੇ ਬਿਲਕੁਲ ਨੇੜੇ ਪੁੱਜਿਆ, ਉਸ ਸਮੇਂ ਚਾਲਕ ਦੇ ਸ਼ਰਾਬੀ ਹੋਣ ਕਾਰਨ ਵਾਹਨ ਦਾ ਸੰਤੁਲਨ ਵਿਗੜ ਗਿਆ।
ਸਭ ਤੋਂ ਪਹਿਲਾਂ ਉਸ ਨੇ ਐਕਟਿਵਾ ’ਤੇ ਜਾ ਰਹੀ ਇਕ ਕੁੜੀ ਅਤੇ ਉਸ ਦੇ ਪਿਤਾ ਨੂੰ ਟੱਕਰ ਮਾਰੀ ਅਤੇ ਫਿਰ ਮੋਟਰਸਾਈਕਲ ’ਤੇ ਜਾ ਰਹੇ 2 ਭਰਾਵਾਂ ਨੂੰ ਲਪੇਟ ’ਚ ਲੈ ਲਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਛੋਟੇ ਹਾਥੀ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ। ਆਲੇ-ਦੁਆਲੇ ਤੋਂ ਤੁਰੰਤ ਲੋਕਾਂ ਨੇ ਇਕੱਠੇ ਹੋ ਕੇ ਸਨੌਰ ਪੁਲਿਸ ਨੂੰ ਸੂਚਿਤ ਕੀਤਾ, ਜਿਸ ’ਤੇ ਐੱਸ. ਐੱਚ. ਓ. ਕੁਲਵਿੰਦਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਭੇਜੀ।
ਸਨੌਰ ਪੁਲਿਸ ਅਨੁਸਾਰ ਐੱਸ. ਐੱਚ. ਓ. ਕੁਲਵਿੰਦਰ ਸਿੰਘ, ਆਈ. ਓ. ਥਾਣੇਦਾਰ ਬਲਜਿੰਦਰ ਸਿੰਘ ਅਨੁਸਾਰ ਇਸ ਭਿਆਨਕ ਹਾਦਸੇ ਵਿਚ ਪ੍ਰੀਤ (17) ਅਕਾਲ ਸਿੰਘ ਪੁੱਤਰ ਸਤਵੀਰ ਸਿੰਘ ਵਾਸੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸਦਾ ਚਚੇਰਾ ਭਰਾ ਮਨਜੋਤ ਸਿੰਘ ਪੁੱਤਰ ਪਰਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਦੀਆਂ ਲੱਤਾਂ ਕਈ ਜਗ੍ਹਾ ਤੋਂ ਫਰੈਕਚਰ ਹਨ। ਦੂਸਰਾ ਐਕਟਿਵਾ ’ਤੇ ਆ ਰਹੇ ਗੁਰਚਰਨ ਸਿੰਘ ਪੁੱਤਰ ਮੰਸਾ ਸਿੰਘ (60) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦੇ ਨਾਲ ਉਸਦੀ ਪੁੱਤਰੀ ਅਰਸ਼ਦੀਪ ਕੌਰ ਪੁੱਤਰੀ ਗੁਰਚਰਨ ਸਿੰਘ ਵਾਸੀ ਖਾਲਸਾ ਮੁਹੱਲਾ ਸਨੌਰ ਗੰਭੀਰ ਹਾਲਤ ਨੂੰ ‘ਚ ਰਾਜਿੰਦਰਾ ਹਸਪਤਾਲ ਦਾਖਲ ਕੀਤਾ ਗਿਆ ਤੇ ਬਾਅਦ ‘ਚ ਲੜਕੀ ਨੂੰ ਪੀ.ਜੀ.ਆਈ ਰੈਫਰ ਕਰਨ ਉਪਰੰਤ ਮੌਤ ਹੋ ਗਈ।