ਪੰਜਾਬ : ਪੰਜਾਬ ਦੇ ਮੌਸਮ ‘ਚ ਲਗਾਤਾਰ ਬਦਲਾਅ ਹੋ ਰਿਹਾ ਹੈ ਅਤੇ ਸੂਬੇ ‘ਚ ਤਾਪਮਾਨ ਵੀ ਵੱਧ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਪੰਜਾਬ ‘ਚ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ। ਕੁਝ ਦਿਨਾਂ ਦੀ ਰਾਹਤ ਤੋਂ ਬਾਅਦ, ਰਾਜ ਵਿੱਚ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਜਾਵੇਗਾ। ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਤਾਪਮਾਨ ਵਧਦਾ ਰਹੇਗਾ ਅਤੇ ਪੰਜਾਬੀਆਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਹਾਲਾਂਕਿ, ਜਲੰਧਰ ਜ਼ਿਲ੍ਹੇ ਵਿੱਚ ਗਰਮੀ ਤੋਂ ਬਚਣ ਲਈ ਦੁਪਹਿਰ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਜ਼ਿਆਦਾ ਗਰਮੀ ਮਨੁੱਖੀ ਸਿਹਤ ਲਈ ਘਾਤਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦੌਰਾਨ ਲੋਕਾਂ ਨੂੰ ਦੁਪਹਿਰ ਵੇਲੇ ਘਰਾਂ ਤੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।