ਨਵੀਂ ਦਿੱਲੀ : ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਇਲਾਕੇ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਬੀਤੀ ਰਾਤ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਮੌਕੇ ‘ਤੇ ਫ਼ਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
ਜਿਸ ਹਸਪਤਾਲ ‘ਚ ਅੱਗ ਲੱਗੀ ਉਸ ਦਾ ਨਾਂ ਮੱਕੜ ਹਸਪਤਾਲ ਹੈ। ਮਰੀਜ਼ ਦੇ ਪ੍ਰਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੇਖਿਆ ਕਿ ਅਚਾਨਕ ਬਿਜਲੀ ਬੰਦ ਹੋਣ ਤੋਂ ਬਾਅਦ ਹਸਪਤਾਲ ਵਿੱਚ ਧੂੰਆਂ ਭਰਨ ਲੱਗਾ। ਉਦੋਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਅੱਗ ਲੱਗੀ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਹਸਪਤਾਲ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਾਰੇ ਮਰੀਜ਼ਾਂ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਹਸਪਤਾਲ ਦੇ ਬੇਸਮੈਂਟ ਦੇ ਅੰਦਰ ਲੱਗੀ।
ਅੱਗ ਲੱਗਣ ਤੋਂ ਬਾਅਦ ਪੂਰੇ ਹਸਪਤਾਲ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਪੂਰੇ ਹਸਪਤਾਲ ਵਿੱਚ ਧੂੰਆਂ ਫੈਲ ਗਿਆ। ਪੁਲਿਸ ਅਤੇ ਫ਼ਾਇਰ ਬ੍ਰਿਗੇਡ ਨੂੰ ਤੁਰੰਤ ਬੁਲਾਇਆ ਗਿਆ। ਫਿਲਹਾਲ ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪੁਲਿਸ ਅਤੇ ਫ਼ਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਮੰਨਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਅਤੇ ਪੁਲਿਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।