ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਬੱਚਿਆਂ ਲਈ ਇਕ ਅਹਿਮ ਪਹਿਲ ਸ਼ੁਰੂ ਕੀਤੀ ਹੈ। ਜਿਸ ਤਹਿਤ ਸੂਬੇ ‘ਚ ਵਿਦਿਆਰਥੀਆਂ ਨੂੰ ਬੱਸਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦਾ ਉਨ੍ਹਾਂ ਨੂੰ ਕਾਫੀ ਫਾਇਦਾ ਹੋ ਰਿਹਾ ਹੈ। ਸਰਕਾਰ ਦੇ ਇਸ ਫ਼ੈੈਸਲੇ ਨੇ ਬੱਚਿਆਂ ਦੀ ਯਾਤਰਾ ਨੂੰ ਆਸਾਨ ਬਣਾ ਦਿੱਤਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੱਸਾਂ ਵਿੱਚ ਸਫ਼ਰ ਕਰਦੇ ਵੇਖ ਕੇ ਉਨ੍ਹਾਂ ਦਾ ਆਤਮਵਿਸ਼ਵਾਸ ਵਧਦਾ ਹੈ। ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹੀ ਸਹੂਲਤ ਦੀ ਕਲਪਨਾ ਨਹੀਂ ਕੀਤੀ ਸੀ। ਪੰਜਾਬ ਸਰਕਾਰ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੇ ਲਗਭਗ 205 ਸਕੂਲਾਂ ਲਈ ਬੱਸ ਸੇਵਾ ਸ਼ੁਰੂ ਕੀਤੀ ਹੈ।