ਨਵੀਂ ਦਿੱਲੀ : ਤਿਉਹਾਰਾਂ ਦੇ ਮੌਸਮ ‘ਚ ਐਲ.ਪੀ.ਜੀ. ਖਪਤਕਾਰਾਂ ਨੂੰ ਰਾਹਤ ਮਿਲੀ ਹੈ। 1 ਅਪ੍ਰੈਲ, 2025 ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਨਵੀਆਂ ਦਰਾਂ ਜਾਰੀ ਕੀਤੀਆਂ ਹਨ, ਜਿਸ ਦੇ ਅਨੁਸਾਰ 19 ਕਿਲੋਗ੍ਰਾਮ ਦੇ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ ਲਗਭਗ 45 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਦਾ ਸਿੱਧਾ ਲਾਭ ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਕਾਰੋਬਾਰੀ ਖਪਤਕਾਰਾਂ ਨੂੰ ਮਿਲੇਗਾ।
ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਸਮੇਤ ਦੇਸ਼ ਦੇ ਕਈ ਵੱਡੇ ਸ਼ਹਿਰਾਂ ‘ਚ ਹੁਣ ਵਪਾਰਕ ਸਿਲੰਡਰ ਪਹਿਲਾਂ ਨਾਲੋਂ ਸਸਤੇ ਹੋਣਗੇ। ਹਾਲਾਂਕਿ, 14 ਕਿਲੋਗ੍ਰਾਮ ਦੇ ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਇਹ ਸਿਲੰਡਰ 1 ਅਗਸਤ 2024 ਤੋਂ ਹੀ ਪੁਰਾਣੀਆਂ ਕੀਮਤਾਂ ‘ਤੇ ਉਪਲਬਧ ਹੈ।
ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਸਥਿਰ ਹਨ ਪਰ ਸਰਕਾਰ ਦੀ ਸਬਸਿਡੀ ਅਤੇ ਭਵਿੱਖ ‘ਚ ਸੰਭਾਵਿਤ ਬਦਲਾਅ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਕਿਉਂਕਿ ਐਲਪੀਜੀ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਅਤੇ ਐਕਸਚੇਂਜ ਰੇਟਾਂ ‘ਤੇ ਨਿਰਭਰ ਕਰਦੀਆਂ ਹਨ, ਆਉਣ ਵਾਲੇ ਮਹੀਨਿਆਂ ਵਿੱਚ ਹੋਰ ਤਬਦੀਲੀਆਂ ਸੰਭਵ ਹਨ।