ਜ਼ੀਰਕਪੁਰ: ਜ਼ੀਰਕਪੁਰ ਦੀ ਇਕ ਔਰਤ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਮੋਹਾਲੀ ਦੀ ਇਕ ਅਦਾਲਤ ਪਾਦਰੀ ਬਜਿੰਦਰ ਸਿੰਘ ਨੂੰ ਅੱਜ ਸਜ਼ਾ ਸੁਣਾਏਗੀ। ਬਲਾਤਕਾਰ ਦੇ ਮਾਮਲੇ ‘ਚ ਨਾਮਜ਼ਦ ਬਜਿੰਦਰ ਸਿੰਘ ਬੀਤੇ ਦਿਨ ਅਦਾਲਤ ‘ਚ ਪੇਸ਼ ਹੋਇਆ ਅਤੇ ਉਸ ਦਿਨ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਪਾਦਰੀ ਨੂੰ ਸ਼ੁੱਕਰਵਾਰ, 28 ਮਾਰਚ ਨੂੰ ਸੁਣਵਾਈ ਦੌਰਾਨ ਦੋਸ਼ੀ ਠਹਿਰਾਇਆ ਗਿਆ ।
ਸੂਤਰਾਂ ਅਨੁਸਾਰ ਜ਼ੀਰਕਪੁਰ ਪੁਲਿਸ ਨੇ ਪਾਦਰੀ ਬਜਿੰਦਰ ਸਿੰਘ ਸਮੇਤ ਕੁੱਲ ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿਚ ਅਕਬਰ ਭੱਟੀ, ਰਾਜੇਸ਼ ਚੌਧਰੀ, ਸੁੱਚਾ ਸਿੰਘ, ਜਤਿੰਦਰ ਕੁਮਾਰ, ਸਿਤਾਰ ਅਲੀ ਅਤੇ ਸੰਦੀਪ ਉਰਫ ਪਹਿਲਵਾਨ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 376, 420, 354, 294, 323, 506, 148 ਅਤੇ 149 ਵੀ ਲਾਗੂ ਕੀਤੀ ਗਈ ਹੈ। ਪਾਦਰੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਮਿਲੀ ਜਾਣਕਾਰੀ ਮੁਤਾਬਕ ਪਾਦਰੀ ਬਜਿੰਦਰ ਸਿੰਘ ਦਾ ਇਕ ਵੀਡੀਓ 16 ਮਾਰਚ (ਐਤਵਾਰ) ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ, ਜਿਸ ‘ਚ ਉਹ ਇਕ ਔਰਤ ਨੂੰ ਥੱਪੜ ਮਾਰਦੇ ਨਜ਼ਰ ਆ ਰਹੇ ਸਨ। ਇਸ ਤੋਂ ਪਹਿਲਾਂ ਉਸ ਨੇ ਇਹ ਕਾਪੀ ਉਸ ਔਰਤ ਦੇ ਚਿਹਰੇ ‘ਤੇ ਸੁੱਟ ਦਿੱਤੀ ਸੀ ਜੋ ਇਕ ਬੱਚੇ ਨਾਲ ਬੈਠੀ ਸੀ।
ਬਜਿੰਦਰ ਸਿੰਘ ‘ਤੇ ਇਕ ਔਰਤ ਦਾ ਜਿਨਸੀ ਸ਼ੋਸ਼ਣ ਕਰਨ ਦਾ ਵੀ ਦੋਸ਼ ਹੈ। ਔਰਤ ਨੇ ਪੁਲਿਸ ਨੂੰ ਦੱਸਿਆ ਕਿ ਜਲੰਧਰ ਵਿੱਚ ਤਾਜਪੁਰ ਪਿੰਡ ਵਿੱਚ ‘ਚਰਚ ਆਫ ਗਲੋਰੀ ਐਂਡ ਵਿਜ਼ਡਮ’ ਦੇ ਪਾਦਰੀ ਬਜਿੰਦਰ ਸਿੰਘ ਨੇ ਉਸ ਨਾਲ ਛੇੜਛਾੜ ਕੀਤੀ ਸੀ।