Homeਪੰਜਾਬਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਨੇ ਜਾਰੀ ਕੀਤੀ ਰਾਸ਼ੀ

ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਨੇ ਜਾਰੀ ਕੀਤੀ ਰਾਸ਼ੀ

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਬਚਾਉਣ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਹੈ।

ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ, ਜਦੋਂ ਕਿ ਸਾਉਣੀ ਸੀਜ਼ਨ 2023 ਦੌਰਾਨ ਰਕਬਾ 1.72 ਲੱਖ ਏਕੜ ਸੀ। ਇਸ ਤਰ੍ਹਾਂ ਸਾਲ 2024 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਅਧੀਨ 47 ਫੀਸਦੀ ਵਧੇਰੇ ਰਕਬਾ ਕਵਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਾਰਚ 2025 ਦੇ ਪਹਿਲੇ ਹਫ਼ਤੇ ਪਹਿਲੇ ਪੜਾਅ ਤਹਿਤ 9,500 ਤੋਂ ਵੱਧ ਕਿਸਾਨਾਂ ਨੂੰ 4.34 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਅਤੇ ਹੁਣ ਬਾਕੀ ਸਾਰੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।

ਸਥਾਈ ਖੇਤੀ ਨੂੰ ਉਤਸ਼ਾਹਤ ਕਰਨ ਅਤੇ ਪਾਣੀ ਦੀ ਖਪਤ ਨੂੰ ਘਟਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ ਲਈ ਸਰਗਰਮੀ ਨਾਲ ਉਤਸ਼ਾਹਤ ਕਰ ਰਹੀ ਹੈ। ਖੁੱਡੀਆਂ ਨੇ ਕਿਹਾ ਕਿ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇ ਰਹੀ ਹੈ। ਇਸ ਪਹਿਲ ਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣਾ ਅਤੇ ਰਾਜ ਦੀ ਖੇਤੀਬਾੜੀ ਸਥਿਰਤਾ ਨੂੰ ਉਤਸ਼ਾਹਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਪਾਣੀ ਦੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments