ਚੰਡੀਗੜ੍ਹ : ਨਗਰ ਨਿਗਮ ਕਮਿਸ਼ਨਰ ਅਤੇ ਜੁਆਇੰਟ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਨਿਗਮ ਦੀ ਇਸ਼ਤਿਹਾਰਬਾਜ਼ੀ ਸ਼ਾਖਾ ਦੀ ਸੁਪਰਡੈਂਟ ਅਸ਼ਨੀ ਗਿੱਲ ਵੱਲੋਂ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਪੈਟਰੋਲ ਪੰਪਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।
ਇਹ ਨੋਟਿਸ ਇਸ ਲਈ ਜਾਰੀ ਕੀਤਾ ਗਿਆ , ਕਿਉਂਕਿ ਇਨ੍ਹਾਂ ਪੈਟਰੋਲ ਪੰਪਾਂ ‘ਤੇ ਲਗਾਏ ਗਏ ਹੋਰਡਿੰਗਨਗਰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਅਣਅਧਿਕਾਰਤ ਤੌਰ ‘ਤੇ ਇਸ਼ਤਿਹਾਰ ਪ੍ਰਦਰਸ਼ਿਤ ਕਰ ਰਹੇ ਸਨ। ਇਹ ਪੰਜਾਬ ਮਿਊਂਸਪਲ ਆਊਟਡੋਰ ਐਡਵਰਟਾਈਜ਼ਿੰਗ ਪਾਲਿਸੀ ਦੀ ਉਲੰਘਣਾ ਹੈ।
ਨੋਟਿਸ ‘ਚ ਪੈਟਰੋਲ ਪੰਪ ਸੰਚਾਲਕਾਂ ਨੂੰ ਇਨ੍ਹਾਂ ਇਸ਼ਤਿਹਾਰਾਂ ਨੂੰ ਮਨਜ਼ੂਰੀ ਦੇਣ ਦੇ ਸਬੰਧ ‘ਚ 3 ਦਿਨਾਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਜੇਕਰ ਨਿਰਧਾਰਤ ਸਮੇਂ ‘ਚ ਜਵਾਬ ਨਾ ਦਿੱਤਾ ਗਿਆ ਤਾਂ ਨਗਰ ਨਿਗਮ ਵੱਲੋਂ ਸਬੰਧਤ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।