ਫਿਰੋਜ਼ਪੁਰ : ਪੰਜਾਬ ‘ਚ ਅੱਜ ਤੜਕੇ ਇਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਬੱਚਿਆਂ ਨਾਲ ਭਰੀ ਇਕ ਸਕੂਲ ਬੱਸ ਅਸੰਤੁਲਿਤ ਹੋ ਕੇ ਸੜਕ ਕਿਨਾਰੇ ਨਾਲੇ ‘ਚ ਪਲਟ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੀਆਂ ਸੀਟਾਂ ਵੀ ਉਖੜ ਗਈਆਂ ਅਤੇ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ। ਜਾਣਕਾਰੀ ਮੁਤਾਬਕ ਹਾਦਸੇ ਦੇ ਸਮੇਂ ਬੱਸ ‘ਚ ਕਰੀਬ 30 ਬੱਚੇ ਸਵਾਰ ਸਨ ਪਰ ਸ਼ੁਕਰ ਹੈ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਬੱਚਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਬੱਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।